ਅਕਾਲੀ ਦਲ ਦਾ ਇਲਜ਼ਾਮ, ਸਰਕਾਰਾਂ ਸੂਬੇ 'ਚ ਸਹਿਕਾਰੀ ਸਭਾਵਾਂ ਖਤਮ ਕਰ ਕੇ ਕਿਸਾਨਾਂ ਨੂੰ ਬਰਬਾਦ ਕਰਨ ਦੀ ਰਚ ਰਹੀਆਂ ਸਾਜ਼ਿਸ਼

By  Riya Bawa September 12th 2021 06:08 PM -- Updated: September 12th 2021 06:11 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੁਬਾ ਸਰਕਾਰ ਸੂਬੇ ਵਿਚ ਸਹਿਕਾਰੀ ਸਭਾਵਾਂ ਖਤਮ ਕਰ ਕੇ ਕਿਸਾਨਾਂ ਨੂੰ ਤਬਾਹ ਕਰਨ ਦੀ ਸਾਜ਼ਿਸ਼ ਰਚ ਰਹੀਆਂ ਹਨ ਤੇ ਪਾਰਟੀ ਨੇ ਕਿਹਾ ਕਿ ਸੁਬਾ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਰਾਹੀਂ ਡੀ ਏ ਪੀ ਖਾਦ ਦੀ ਵਿਕਰੀ ਦਾ ਹਿੱਸਾ 80 ਤੋਂ ਘਟਾ ਕੇ 50 ਫੀਸਦੀ ਕਰਨਾ ਸਪਸ਼ਟ ਸੰਕੇਤ ਹੈ ਕਿ ਕਾਂਗਰਸ ਸਰਕਾਰ ਭਾਜਪਾ ਦਾ ਲੁਕਵਾਂ ਏਜੰਡਾ ਲਾਗੂ ਕਰ ਰਹੀ ਹੈ।

Shiromani Akali Dal Kisan Wing President Sikander Singh Maluka on Punjab Farmers | Congress

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਬਜਾਏ ਸੂਬੇ ਵਿਚ ਸਹਿਕਾਰੀ ਢਾਂਚੇ ਨੁੰ ਮਜ਼ਬੂਤ ਕਰਨ ਦੇ, ਕਾਂਗਰਸ ਸਰਕਾਰ ਇਸ ਸੈਕਟਰ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨੀ ਦੀ ਰੀੜ੍ਹ ਦੀ ਹੱਡੀ ਹਨ। ਇਹ ਸੈਕਟਰ ਪਹਿਲਾਂ ਹੀ ਭਾਰੀ ਲਾਗਤ ਕਾਰਨ ਮੁਸ਼ਕਿਲਾਂ ਝੱਲ ਰਹੇ ਕਿਸਾਨਾਂ ਨੁੰ ਸਬਸਿਡੀ ’ਤੇ ਖਾਦਾਂ ਤੇ ਹੋਰ ਸੇਵਾਵਾਂ ਪ੍ਰਦਾਨ ਕਰਦਾ ਹੈ।

Sikander Singh Maluka appointed as new president of SAD Kisan Wing. - PTC News

ਸਰਦਾਰ ਮਲੂਕਾ ਨੇ ਕਿਹਾ ਕਿ ਬਜਾਏ ਕਿਸਾਨਾਂ ਨੂੰ ਰਾਹਤ ਦੇਣ ਦੇ ਕੇਂਦਰ ਤੇ ਸੁਬਾ ਦੋਵੇਂ ਸਰਕਾਰਾਂ ਕਿਸਾਨਾਂ ਦੇ ਖਿਲਾਫ ਕੰਮ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਖਾਦਾਂ ਦਾ ਉਦਪਾਦਨ 5.5 ਲੱਖ ਮੀਟਰਿਕ ਟਨ ਤੋਂ ਘੱਟ ਕੇ 1.25 ਲੱਖ ਮੀਟਰਿਕ ਟਨ ਰਹਿ ਜਾਣ ਨਾਲ ਪਹਿਲਾਂ ਹੀ ਮਾਰਕੀਟ ਵਿਚ ਸਪਲਾਈ ਘੱਟ ਉਪਲਬਧ ਹੈ। ਉਹਨਾਂ ਕਿਹਾ ਕਿ ਸਪਲਾਈ ਦੀ ਘਾਟ ਉਤਪਾਦਕਾਂ ਨੂੰ 8 ਹਜ਼ਾਰ ਪ੍ਰਤੀ ਟਨ ਘੱਟ ਮਿਲ ਰਹੀ ਸਬਸਿਡੀ ਦਾ ਨਤੀਜਾ ਹੈ। ਅਕਾਲੀ ਆਗੂ ਨੇ ਕਿਹਾ ਕਿ ਖੇਤੀਬਾੜੀ ਲਾਗਤ 340 ਡਾਲਰ ਤੋਂ ਵੱਧ ਕੇ 550 ਡਾਲਰ ਹੋ ਗਈ ਹੈ। ਉਹਨਾਂ ਕਿਹਾ ਕਿ ਛੋਟ ਕਿਸਾਨਾਂ ਸਭ ਤੋਂ ਵੱਧ ਪ੍ਰਭਾਵਤ ਹਨ ਤੇ ਮਾਰਕੀਟ ਤੋਂ ਖਾਦਾਂ ਖਰੀਦਣ ਦੀ ਸਥਿਤੀ ਵਿਚ ਨਹੀਂ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਦਾ ਫੈਸਲਾ ਹੋਰ ਕੁਝ ਨਹੀਂ ਬਲਕਿ ਭਾਜਪਾ ਵੱਲੋਂ ਮਾਹੌਲ ਖਰਾਬ ਕਰ ਕੇ ਖੇਤੀਬਾੜੀ ਸੈਕਟਰ ਕਾਰਪੋਰੇਟ ਤੇ ਹੋਰ ਨਿੱਜੀ ਹੱਥਾਂ ਵਿਚ ਦੇਣ ਦੇ ਏਜੰਡੇ ਨੂੰ ਲਾਗੂ ਕਰਨਾ ਹੈ। ਉਹਨਾਂ ਨੇ ਸਰਕਾਰ ਨੂੰ ਇਹ ਵੀ ਚੇਤੇ ਕਰਵਾਇਆ ਕਿ 80ਫੀਸਦੀ ਤੋਂ ਜ਼ਿਆਦਾ ਕਿਸਾਨ ਸਿੱਧੇ ਤੌਰ ’ਤੇ ਸਹਿਕਾਰੀ ਸਭਾਵਾਂ ਨਾਲ ਜੁੜੇ ਹਨ।

Sikandar Singh Maluka will contest from Ramphura Phul, says Sukhbir Singh Badal

ਸਰਦਾਰ ਮਲੁਕਾ ਨੇ ਸਰਕਾਰ ਨੂੰ ਕਿਹਾ ਕਿ ਉਹ ਸਹਿਕਾਰੀ ਸਭਾਵਾਂ ਰਾਹੀਂ ਖਾਦਾਂ ਦੀ ਵਿਕਰੀ ਦਾ ਹਿੱਸਾ ਘਟਾਉਣ ਦੇ ਆਪਣੇ ਮਾੜੇ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲਵੇ ਅਤੇ ਪੁਰਾਣੀ ਵਿਵਸਥਾ ਬਹਾਲ ਕਰੇ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਤੁਰੰਤ ਕਾਰਵਾਈ ਕਰ ਕੇ ਪਹਿਲਾਂ ਵਾਲੀ ਸਥਿਤੀ ਬਹਾਲ ਕਰਨ ਵਿਚ ਨਾਕਾਮ ਰਹੀ ਤਾਂ ਫਿਰ ਅਕਾਲੀ ਦਲ ਕਿਸਾਨਾਂ ਲਈ ਨਿਆਂ ਮਿਲਣਾ ਯਕੀਨੀ ਬਣਾਉਣ ਵਾਸਤੇ ਸੰਘਰਸ਼ ਸ਼ੁਰੂ ਕਰੇਗਾ।

-PTC News

Related Post