ਪੰਜਾਬ 'ਚ ਮੰਗਲਵਾਰ ਨੂੰ ਕੋਰੋਨਾ ਦੇ ਮਾਮਲਿਆਂ 'ਚ ਹੋਇਆ ਵਾਧਾ

By  Jagroop Kaur March 2nd 2021 08:47 PM -- Updated: March 2nd 2021 08:48 PM

ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਪ੍ਰਭਾਵ ਘੱਟਣ ਦੀ ਬਜਾਏ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ, ਜਿਸ ਕਰਕੇ ਕੋਰੋਨਾ ਨੂੰ ਲੈ ਕੇ ਸਮਾਜ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਲੈਬ ਜਾਂਚ ਦੌਰਾਨ 5 ਅਧਿਆਪਕਾਂ ਸਮੇਤ 134 ਮਰੀਜਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ । Latest Coronavirus News (Live Updates) Also Read | Punjab Budget Session 2021: Proceedings for second day of Vidhan Sabha begin ਪੀੜਤਾਂ ਵਿਚ 115 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਜਦਕਿ 19 ਮਰੀਜ਼ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਲੁਧਿਆਣਾ ਵਿਚ ਜੇਰੇ ਇਲਾਜ ਸੰਗਰੂਰ ਜਿਲ੍ਹੇ ਨਾਲ ਸਬੰਧਿਤ ਇਕ ਮਰੀਜ਼ ਦੀ ਮੌਤ ਵੀ ਹੋ ਗਈ ਹੈ। Coronavirus Resource Center - Harvard Health ਦੱਸਣਯੋਗ ਹੈ ਕਿ ਦਿਨ ਮੰਗਲਵਾਰ ਨੂੰ ਪੰਜਾਬ 'ਚ ਕੋਰੋਨਾ ਦੇ 730 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 10 ਦੀ ਕੋਰੋਨਾ ਕਾਰਣ ਮੌਤ ਹੋਈ ਹੈ। READ MORE : ਨਿਹੰਗਾਂ ਦੇ ਹੱਥੇ ਚੜ੍ਹੇ ਅਦਾਕਾਰ ਅਜੇ ਦੇਵਗਨ, ਗੱਡੀ ਰੋਕ ਕੇ ਸੁਣਾਈਆਂ ਖਰੀਆਂ Coronavirus in India: How the Covid-19 pandemic affects India ਹੁਣ ਤੱਕ ਰਾਜ 'ਚ 183538 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ |ਜਦੋਂਕਿ ਇਨ੍ਹਾਂ 'ਚੋਂ 5860 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 28716 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 730 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5041833 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

Related Post