ਕੇਂਦਰ ਸਰਕਾਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਕੀਤਾ ਵੱਡਾ ਐਲਾਨ ,ਪੜ੍ਹੋ ਪੂਰੀ ਖ਼ਬਰ

By  Shanker Badra September 26th 2020 03:32 PM

ਕੇਂਦਰ ਸਰਕਾਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਕੀਤਾ ਵੱਡਾ ਐਲਾਨ ,ਪੜ੍ਹੋ ਪੂਰੀ ਖ਼ਬਰ:ਨਵੀਂ ਦਿੱਲੀ : ਜਿਥੇ ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਅੱਜ ਪੂਰੇ ਪੰਜਾਬ ਦੇ ਕਿਸਾਨ ਸੜਕਾਂ ‘ਤੇ ਹਨ। ਓਥੇ ਹੀ ਕੇਂਦਰ ਸਰਕਾਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਵੱਡਾ ਐਲਾਨ  ਕੀਤਾ ਹੈ। ਭਾਰਤ ਸਰਕਾਰ ਨੇ ਪੰਜਾਬ ਤੇ ਹਰਿਆਣਾ ਨੂੰ ਅੱਜ ਤੋਂ ਝੋਨੇ ਦੀ ਖਰੀਦ ਕਰਨ ਦੇ ਹੁਕਮ ਦਿੱਤੇ ਹਨ।

ਕੇਂਦਰ ਸਰਕਾਰ ਨੇਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਕੀਤਾ ਵੱਡਾ ਐਲਾਨ ,ਪੜ੍ਹੋ ਪੂਰੀ ਖ਼ਬਰ

ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਵਿਚਾਲੇ ਕੇਂਦਰ ਸਰਕਾਰ ਨੇ ਅੱਜ ਤੋਂ ਪੰਜਾਬ ਅਤੇ ਹਰਿਆਣਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਕਰਨ ਦਾ ਐਲਾਨ ਕਰ ਦਿੱਤਾ ਹੈ।

ਕੇਂਦਰ ਸਰਕਾਰ ਨੇਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਕੀਤਾ ਵੱਡਾ ਐਲਾਨ ,ਪੜ੍ਹੋ ਪੂਰੀ ਖ਼ਬਰ

ਦੱਸਣਯੋਗ ਹੈ ਕਿ ਇਸ ਦੇ ਲਈ ਕੇਂਦਰੀ ਫੂਡ ਸਪਲਾਈ ਵਿਭਾਗ ਨੇ ਪੰਜਾਬ ਤੇ ਹਰਿਆਣਾ ਦੇ ਫੂਡ ਸਪਲਾਈ ਵਿਭਾਗ ਨੂੰ ਲਿਖਤੀ ਹੁਕਮ ਜਾਰੀ ਕੀਤੇ ਹਨ ,ਜਿਸ ਨਾਲ ਕਿਸਾਨਾਂ ਦੇ ਝੋਨੇ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ ਹੋ ਜਾਵੇਗੀ।

ਕੇਂਦਰ ਸਰਕਾਰ ਨੇਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਕੀਤਾ ਵੱਡਾ ਐਲਾਨ ,ਪੜ੍ਹੋ ਪੂਰੀ ਖ਼ਬਰ

ਦੱਸ ਦੇਈਏ ਕਿ ਖ਼ਰੀਫ਼ ਮਾਰਕੀਟਿੰਗ ਸੈਸ਼ਨ 2020-21 ਦੀ ਸ਼ੁਰੂਆਤ 1 ਅਕਤੂਬਰ ਤੋਂ ਹੋਣੀ ਸੀ ਪਰ ਕੇਂਦਰ ਸਰਕਾਰ ਨੇ ਅੱਜ ਭਾਵ ਕਿ 26 ਸਤੰਬਰ ਤੋਂ ਹੀ ਇਨ੍ਹਾਂ ਦੋਹਾਂ ਸੂਬਿਆਂ 'ਚ ਝੋਨੇ ਦੀ ਸਰਕਾਰੀ ਖ਼ਰੀਦ ਕਰਨ ਦਾ ਐਲਾਨ ਕਰ ਦਿੱਤਾ ਹੈ।

-PTCNews

Related Post