ਕੇਂਦਰ ਨੇ ਕਿਸਾਨਾਂ ਨੂੰ ਦੂਜੀ ਵਾਰ ਭੇਜਿਆ ਸੱਦਾ ਪੱਤਰ

By  Jagroop Kaur October 11th 2020 02:00 PM -- Updated: October 11th 2020 04:08 PM

ਪੰਜਾਬ : ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਕਹਿਤੀ ਬਿੱਲਾਂ ਨੂੰ ਲੈਕੇ ਕਿਸਾਨਾਂ ਵੱਲੋਂ ਸੰਘਰਸ਼ ਵਿਡਿਆ ਗਿਆ ਹੈ , ਜਿਸ ਤਹਿਤ ਅੱਜ ਕੇਂਦਰ ਸਰਕਾਰ ਵੱਲੋਂ 29 ਕਿਸਾਨ ਜਥੇਬੰਦੀਆਂ ਨੂੰ ਕੇਂਦਰ ਵੱਲੋਂ ਦੁਬਾਰਾ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ। ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਸੰਜੇ ਅਗਰਵਾਲ ਵੱਲੋਂ ਜਾਰੀ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਕਿਸਾਨ ਜਥੇਬੰਦੀਆਂ ਨੂੰ 14 ਅਕਤੂਬਰ ਨੂੰ ਸਵੇਰੇ 11.30 ਵਜੇ ਖੇਤੀਬਾੜੀ ਮੰਤਰਾਲੇ ਵਿਖੇ ਗੱਲਬਾਤ ਲਈ ਬੁਲਾਇਆ ਗਿਆ ਹੈ।

SADDA PATTAR SADDA PATTAR

ਦਸਦੀਏ ਕਿ ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਇਕ ਮੀਟਿੰਗ ਵਿੱਚ ਕੇਂਦਰ ਦੇ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਵੱਲੋਂ ਕਿਸਾਨ ਧਿਰਾਂ ਨੂੰ ਗੱਲਬਾਤ ਲਈ ਭੇਜੇ ਸੱਦਾ ਪੱਤਰ ਨੂੰ ਰੱਦ ਕਰਦਿਆਂ ਇਸ ਨੂੰ ਅਣਅਧਿਕਾਰਤ ਕਰਾਰ ਦਿੰਦਿਆਂ ਗੱਲਬਾਤ ਦਾ ਸੱਦਾ ਰੱਦ ਕਰ ਦਿੱਤਾ ਸੀ ।

SADDA PATTAR SADDA PATTAR

ਜਥੇਬੰਦੀ ਵੱਲੋਂ ਕਿਹਾ ਗਿਆ ਸੀ ਕਿ ਜਿੰਨਾਂ ਚਿਰ ਤੱਕ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਵਿੱਚ ਪਾਈ ਗਈ ਪਟੀਸ਼ਨ ਨੂੰ ਵਾਪਸ ਲੈਣ ਸਬੰਧੀ ਪੂਰਨ ਦਸਤਾਵੇਜ਼ ਸੰਘਰਸ਼ੀ ਜਥੇਬੰਦੀਆਂ ਸਾਹਮਣੇ ਪੇਸ਼ ਨਹੀਂ ਕਰਦੇ

।https://www.youtube.com/watch?v=ND0oY85j4fE&feature=youtu.be

ਜਥੇਬੰਦੀਆਂ ਨੇ ਰੇਲ ਰੋਕੂ ਅੰਦੋਲਨ,ਭਾਜਪਾ ਦਾ ਬਾਈਕਾਟ, ਟੌਲ-ਪਲਾਜ਼ਿਆਂ ਉਪਰ ਧਰਨੇ, ਰਿਲਾਇੰਸ ਪੰਪਾਂ ਦਾ ਬਾਈਕਾਟ, ਸੌਂਪਿੰਗ ਮਾਲਜ਼, ਅਡਾਨੀ ਸ਼ੋਲ ਗੁਦਾਮ ਦੇ ਪੁਆਇੰਟ ਵਧਾਕੇ ਲਗਾਤਾਰ ਹਫ਼ਤੇ ਲਈ ਇਸ ਅੰਦੋਲਨ ਨੂੰ ਪਹਿਲਾਂ ਤਰ੍ਹਾਂ ਹੀ ਜਾਰੀ ਰੱਖਣਗੇ

ਕਿਸਾਨਾਂ ਨੇ ਕੇਂਦਰ ਵੱਲੋਂ ਦਿੱਤਾ ਗੱਲਬਾਤ ਦਾ ਸੱਦਾ ਰੱਦ ਕੀਤਾ, ਕੈਪਟਨ ਨੂੰ 15 ਅਕਤੂਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਅਲਟੀਮੇਟਮ ਦਿੱਤਾ

Related Post