ਚਮਕੌਰ ਸਾਹਿਬ: ਸ਼ਹੀਦੀ ਜੋੜ ਮੇਲ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

By  Jashan A December 21st 2019 05:56 PM

ਚਮਕੌਰ ਸਾਹਿਬ: ਸ਼ਹੀਦੀ ਜੋੜ ਮੇਲ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ,ਚਮਕੌਰ ਸਾਹਿਬ: ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਗੜ੍ਹੀ ਚਮਕੌਰ ਦੀ ਜੰਗ ਦੇ ਸ਼ਹੀਦਾਂ ਦੀ ਯਾਦ 'ਚ ਅੱਜ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਆਰੰਭ ਹੋ ਗਿਆ ਹੈ।

Chamkaur Sahib ਅੱਜ ਚਮਕੌਰ ਸਾਹਿਬ ਦੇ ਸਮੂਹ ਗੁਰਦੁਆਰਾ ਸਾਹਿਬਾਨ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਅੱਜ ਪਹਿਲੇ ਦਿਨ ਵੱਡੀ ਗਿਣਤੀ 'ਚ ਸੰਗਤਾਂ ਨੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ੍ਰੀ ਤਾੜੀ ਸਾਹਿਬ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਈਆਂ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਹੋਰ ਪੜ੍ਹੋ: ਰੋਪੜ: ਗੁ: ਭੱਠਾ ਸਾਹਿਬ ਵਿਖੇ ਮਨਾਇਆ ਗਿਆ "ਬਾਬੇ ਨਾਨਕ" ਦਾ ਪ੍ਰਕਾਸ਼ ਦਿਹਾੜਾ, ਵੱਡੀ ਗਿਣਤੀ 'ਚ ਪੁੱਜੀਆਂ ਸੰਗਤਾਂ

Chamkaur Sahib ਤੁਹਾਨੂੰ ਦੱਸ ਦੇਈਏ ਕਿ ਸ਼ਹੀਦੀ ਜੋੜ ਮੇਲ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਥੇ ਪਹੁੰਚਣ ਵਾਲੀਆਂ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

-PTC News

Related Post