ਲੁਧਿਆਣਾ, ਪਟਿਆਲਾ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਦੇ ਆਸਾਰ

By  Jasmeet Singh October 6th 2022 06:08 PM -- Updated: October 6th 2022 06:10 PM

ਚੰਡੀਗੜ੍ਹ, 6 ਅਕਤੂਬਰ: ਪੰਜਾਬ 'ਚ ਇਕ ਵਾਰ ਫਿਰ ਮੌਸਮ ਬਦਲ ਸਕਦਾ ਹੈ। ਮਾਨਸੂਨ ਦੀ ਵਾਪਸੀ ਦੇ ਵਿਚਾਲੇ ਹੁਣ ਅਗਲੇ ਕੁਝ ਦਿਨਾਂ 'ਚ ਪੰਜਾਬ 'ਚ ਠੰਡ ਦਸਤਕ ਦੇਣ ਜਾ ਰਹੀ ਹੈ। ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਚੜਦਾ ਸੂਰਜ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਹਾਲਾਂਕਿ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਅਜੇ ਵੀ 30 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ।

ਰਾਹਤ ਦੀ ਗੱਲ ਇਹ ਹੈ ਕਿ ਰਾਤ ਦਾ ਤਾਪਮਾਨ ਹੌਲੀ-ਹੌਲੀ ਡਿੱਗਣ ਤੋਂ ਬਾਅਦ ਹੁਣ ਠੰਡ ਵਧਣ ਲੱਗੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਹੁਣ ਭਵਿੱਖਬਾਣੀ ਕੀਤੀ ਹੈ ਕਿ 7 ਅਕਤੂਬਰ ਤੋਂ ਪੰਜਾਬ ਵਿੱਚ ਤਿੰਨ ਦਿਨ ਬੱਦਲਵਾਈ, ਗਰਜ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਅਗਲੇ ਦੋ ਦਿਨਾਂ ਤੱਕ ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ 'ਚ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ: ਦਿੱਲੀ ਹਾਈਕੋਰਟ ਦਾ ਵੱਡਾ ਬਿਆਨ, ਮੰਗੇਤਰ ਨਾਲ ਜਬਰੀ ਸਬੰਧ ਬਣਾਉਣਾ ਦੁਸ਼ਕਰਮ

9 ਅਕਤੂਬਰ ਨੂੰ ਦੋਆਬਾ ਅਤੇ ਪੂਰਬੀ ਮਾਲਵੇ ਵਿੱਚ ਪੈਂਦੇ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ, ਰੂਪਨਗਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਸਤੰਬਰ 'ਚ ਘੱਟ ਬਾਰਿਸ਼ ਦਰਜ ਕੀਤੀ ਗਈ ਹੈ।

-PTC News

Related Post