Sat, Dec 20, 2025
Whatsapp

ਪੰਜਾਬ 'ਚ ਅਗਲੇ ਚਾਰ ਦਿਨਾਂ ਤੱਕ ਹਲਕੀ ਬਾਰਿਸ਼ ਹੋਂਣ ਦੀ ਸੰਭਾਵਨਾ

Punjab Weather: ਦੇਸ਼ ਭਰ 'ਚ ਮਾਨਸੂਨ ਦੇ ਦਾਖਲ ਹੋਣ ਤੋਂ ਬਾਅਦ ਮੈਦਾਨੀ ਇਲਾਕਿਆਂ ਤੋਂ ਲੈ ਕੇ ਪਹਾੜੀਆਂ ਤੱਕ ਬਾਰਸ਼ ਤਬਾਹੀ ਮਚਾ ਰਹੀ ਹੈ।

Reported by:  PTC News Desk  Edited by:  Amritpal Singh -- July 01st 2023 10:05 AM
ਪੰਜਾਬ 'ਚ ਅਗਲੇ ਚਾਰ ਦਿਨਾਂ ਤੱਕ ਹਲਕੀ ਬਾਰਿਸ਼ ਹੋਂਣ ਦੀ ਸੰਭਾਵਨਾ

ਪੰਜਾਬ 'ਚ ਅਗਲੇ ਚਾਰ ਦਿਨਾਂ ਤੱਕ ਹਲਕੀ ਬਾਰਿਸ਼ ਹੋਂਣ ਦੀ ਸੰਭਾਵਨਾ

Punjab Weather: ਦੇਸ਼ ਭਰ 'ਚ ਮਾਨਸੂਨ ਦੇ ਦਾਖਲ ਹੋਣ ਤੋਂ ਬਾਅਦ ਮੈਦਾਨੀ ਇਲਾਕਿਆਂ ਤੋਂ ਲੈ ਕੇ ਪਹਾੜੀਆਂ ਤੱਕ ਬਾਰਸ਼ ਤਬਾਹੀ ਮਚਾ ਰਹੀ ਹੈ। ਯੂਪੀ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਮਹਾਰਾਸ਼ਟਰ ਸਮੇਤ ਕਈ ਰਾਜਾਂ ਵਿੱਚ ਮੀਂਹ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਭਾਰਤ ਦੇ ਕੁਝ ਰਾਜਾਂ ਵਿੱਚ ਆਮ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।


ਰਾਸ਼ਟਰੀ ਰਾਜਧਾਨੀ 'ਚ ਪਿਛਲੇ 10 ਦਿਨਾਂ ਤੋਂ ਬਾਰਿਸ਼ ਦਾ ਸਿਲਸਿਲਾ ਜਾਰੀ ਹੈ। ਭਾਰੀ ਮੀਂਹ ਕਾਰਨ ਸੜਕਾਂ 'ਤੇ ਪਾਣੀ ਭਰ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ 'ਚ ਸ਼ਨੀਵਾਰ 1 ਜੁਲਾਈ ਨੂੰ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ 1 ਜੁਲਾਈ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਵਿੱਚ ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ 21 ਇਲਾਕਿਆਂ 'ਚ ਗਰਜ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਆਈਐਮਡੀ ਨੇ ਇਨ੍ਹਾਂ ਖੇਤਰਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਉੱਤਰਾਖੰਡ ਵਿੱਚ ਨਦੀਆਂ ਦਾ ਜਲਥਲ ਹੋ ਰਿਹਾ ਹੈ। ਅਜਿਹੇ 'ਚ ਸੂਬੇ 'ਚ ਰਹਿਣ ਵਾਲੇ ਲੋਕਾਂ ਦੇ ਨਾਲ-ਨਾਲ ਕੇਦਾਰਨਾਥ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ 4 ਜੁਲਾਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਗੁਜਰਾਤ ਵਿੱਚ ਵੀ ਮੀਂਹ ਕਾਰਨ ਅੱਧੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ। ਆਉਣ ਵਾਲੇ ਕੁਝ ਦਿਨਾਂ ਤੱਕ ਹਾਲਾਤ ਅਜਿਹੇ ਹੀ ਰਹਿਣ ਦੀ ਸੰਭਾਵਨਾ ਹੈ।

ਮਹਾਰਾਸ਼ਟਰ 'ਚ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ ਹਰ ਰੋਜ਼ ਬਾਰਿਸ਼ ਹੋ ਰਹੀ ਹੈ। ਇੱਥੇ ਸੜਕਾਂ ’ਤੇ ਲੰਮਾ ਜਾਮ ਲੱਗ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੱਧ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਝਾਰਖੰਡ ਅਤੇ ਵਿਦਰਭ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਕਹਿਰ ਵਾਂਗ ਮੀਂਹ ਪੈ ਰਿਹਾ ਹੈ। ਸੂਬੇ ਵਿੱਚ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਹਾਲਾਤ ਵਿਗੜ ਰਹੇ ਹਨ। ਇਸ 'ਚ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਈ ਲੋਕ ਬੇਘਰ ਹੋ ਗਏ ਹਨ। ਸ਼ਿਮਲਾ ਵਿੱਚ ਜ਼ਮੀਨ ਖਿਸਕਣ ਦੀ ਘਟਨਾ ਵਾਪਰ ਰਹੀ ਹੈ।

- PTC NEWS

Top News view more...

Latest News view more...

PTC NETWORK
PTC NETWORK