ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ, ਮਿਲੇਗੀ ਗਰਮੀ ਤੋਂ ਰਾਹਤ

By  Pardeep Singh April 12th 2022 01:27 PM

ਚੰਡੀਗੜ੍ਹ: ਗਰਮੀ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਵਾਰ ਗਰਮੀ ਜਲਦੀ ਹੀ ਪੈਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਵੱਲੋਂ ਰਾਹਤ ਭਰੀ ਭਵਿੱਖਬਾਣੀ ਕੀਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ  ਪੰਜਾਬ, ਹਰਿਆਣਾ ਅਤੇ ਦਿੱਲੀ ਮੀਂਹ ਦੀ ਭਵਿੱਖਬਾਣੀ ਹੈ। ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 13 ਤੋਂ 17 ਅਪ੍ਰੈਲ ਦੇ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ।

 12 ਅਪ੍ਰੈਲ ਤੋਂ ਸਿਲਸਲੇਵਾਰ ਪੱਛਮੀ ਹਿਮਾਚਲ ਵੱਲ ਆ ਰਹੀ ਪੱਛਮੀ ਗੜਬੜੀ ਆਪਣਾ ਪ੍ਰਭਾਵ ਦਿਖਾਉਣਗੇ। ਨਤੀਜੇ ਵਜੋਂ 13 ਅਪ੍ਰੈਲ ਤੋਂ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੀਂਹ, ਧੂੜ ਭਰੀ ਹਨੇਰੀ ਚੱਲੇਗੀ। ਇਸ ਹਨੇਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਸਕਦੀ ਹੈ।

-PTC News

Related Post