550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ

By  Jashan A November 6th 2019 08:23 AM

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ,ਚੰਡੀਗੜ੍ਹ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨੰਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਹੋਵੇਗਾ। ਵਿਧਾਨ ਸਭਾ ਦੇ ਇੱਕ ਦਿਨੀਂ ਇਜਲਾਸ ਦੀਆਂ 2 ਅਹਿਮ ਬੈਠਕਾਂ ਹੋਣਗੀਆਂ। ਜਿਸ ਦੌਰਾਨ ਪਹਿਲੀ ਬੈਠਕ ਨੂੰ ਦੇਸ਼ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸੰਬੋਧਨ ਕਰਨਗੇ।

Punjab Vidhan Sabhaਇਸ ਬੈਠਕ ਤੋਂ ਡੇਢ ਘੰਟੇ ਬਾਅਦ ਹੀ ਮੁੜ ਤੋਂ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਵੇਗੀ ਤੇ ਇਜਲਾਸ ਦੀ ਦੂਜੀ ਬੈਠਕ ਸ਼ੁਰੂ ਹੋਵੇਗੀ। ਜਿਸ 'ਚ ਸਰਕਾਰ ਆਪਣੇ ਕੰਮਾਂ 'ਤੇ ਵਿਚਾਰ ਕਰੇਗੀ। ਮਿਲੀ ਜਾਣਕਾਰੀ ਮੁਤਾਬਕ ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋ ਜਾਵੇਗੀ।

ਹੋਰ ਪੜ੍ਹੋ: ਸੁਲਤਾਨਪੁਰ ਲੋਧੀ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਗੁ: ਸ੍ਰੀ ਬੇਰ ਸਾਹਿਬ ਵਿਖੇ ਕੀਤਾ ਸ਼ਬਦ ਕੀਰਤਨ (ਤਸਵੀਰਾਂ)

ਤੁਹਾਨੂੰ ਦੱਸ ਦਈਏ ਕਿ ਇਜਲਾਸ ਨੂੰ ਲੈ ਕੇ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਹਨ।ਵਿਧਾਨ ਸਭਾ ਨੂੰ ਅੰਦਰੋਂ ਅਤੇ ਬਾਹਰੋਂ ਖੂਬਸੂਰਤ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਹੈ।

Punjab Vidhan Sabhaਜ਼ਿਕਰ ਏ ਖਾਸ ਹੈ ਕਿ ਇਹ ਇਜਲਾਸ ਸਿਰਫ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਫਲਸਫੇ ਤੇ ਬਾਣੀ ਨੂੰ ਸਮਰਪਿਤ ਹੋਵੇਗਾ ਅਤੇ ਕਈ ਸ਼ਖ਼ਸੀਅਤਾਂ ਇਸ ਮੌਕੇ ਹਾਜ਼ਰ ਹੋਣਗੀਆਂ।ਇਸ ਮੌਕੇ ਹਰਿਆਣਾ ਦੇ ਸਪੀਕਰ ਅਤੇ ਹਰਿਆਣਾ ਸਰਕਾਰ ਦੇ ਮੁੱਖ ਆਗੂਆਂ ਨੂੰ ਇਜਲਾਸ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

-PTC News

Related Post