ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ ,ਪੈਟਰੋਲ ਅਤੇ ਡੀਜ਼ਲ ਕੀਤਾ ਸਸਤਾ

By  Shanker Badra October 5th 2018 06:49 PM -- Updated: October 5th 2018 06:59 PM

ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ ,ਪੈਟਰੋਲ ਅਤੇ ਡੀਜ਼ਲ ਕੀਤਾ ਸਸਤਾ:ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਲੋਕਾਂ ਨੂੰ ਵੱਡੀ ਰਾਹਤ ਦੇ ਦਿੱਤੀ ਹੈ।ਪ੍ਰਸ਼ਾਸਨ ਨੇ ਅੱਜ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 1.50 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ।ਜਿਸ ਦੇ ਲਈ ਨਵੀਆਂ ਕੀਮਤਾਂ ਅੱਜ ਅੱਧੀ ਰਾਤ ਤੋਂ ਲਾਗੂ ਹੋ ਜਾਣੀਆਂ ਹਨ।

ਦੇਸ਼ ਭਰ 'ਚ ਪਿਛਲੇ ਕਈ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਸੀ।ਜਿਸ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪੈ ਰਹੀ ਸੀ।ਇੱਥੋ ਤੱਕ ਕਿ ਪੈਟਰੋਲ ਦੀ ਕੀਮਤ ਨੇ 90 ਦਾ ਅੰਕੜਾ ਪਾਰ ਕਰ ਲਿਆ ਸੀ।

ਜ਼ਿਕਰਯੋਗ ਹੈ ਕਿ ਬੀਤੇ ਕੱਲ ਕੇਂਦਰ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 2.5 ਰੁਪਏ ਕਟੌਤੀ ਕੀਤੀ ਹੈ।ਇਸ ਦੇ ਨਾਲ ਹੀ ਐਕਸਾਈਜ਼ ਡਿਊਟੀ 'ਚ 1.5 ਰੁਪਏ ਤੱਕ ਘਟਾਉਣ ਦਾ ਫ਼ੈਸਲਾ ਕੀਤਾ ਹੈ।ਇਸ ਦੇ ਨਾਲ ਪੈਟਰੋਲ ਅਤੇ ਡੀਜ਼ਲ 2.5 ਰੁਪਏ ਸਸਤਾ ਹੋ ਗਿਆ ਹੈ।ਇਸ ਸਬੰਧੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ 2.5 ਰੁਪਏ ਤੱਕ ਵੈਟ ਘਟਾਉਣ ਦੀ ਵੀ ਅਪੀਲ ਕੀਤੀ ਸੀ।

ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਨਮਾਨ ਕਰਦੇ ਹੋਏ ਤ੍ਰਿਪੁਰਾ, ਗੁਜਰਾਤ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 2.5 ਰੁਪਏ ਤੱਕ ਦੇ ਵੈਟ ਘਟਾਉਣ ਦਾ ਐਲਾਨ ਕੀਤਾ ਗਿਆ ਹੈ।ਇਸ ਦੇ ਨਾਲ ਤੇਲ ਦੀਆਂ ਵਧਦੀਆਂ ਕੀਮਤਾਂ ਤੋਂ ਆਮ ਆਦਮੀ ਨੂੰ ਥੋੜੀ ਰਾਹਤ ਮਿਲੇਗੀ।ਇਸ ਤੋਂ ਇਲਾਵਾ ਹਰਿਆਣਾ ਤੇ ਹਿਮਾਚਲ ਸਰਕਾਰਾਂ ਨੇ ਆਪਣੇ ਪੱਧਰ 'ਤੇ ਵੀ 2.50 ਰੁਪਏ ਸਸਤੇ ਕਰ ਦਿੱਤੇ ਹਨ।ਹੁਣ ਹਰਿਆਣਾ ਤੇ ਹਿਮਾਚਲ 'ਚ ਅੱਜ ਰਾਤ 12 ਵਜੇ ਤੋਂ ਗ੍ਰਾਹਕਾਂ ਨੂੰ ਕੁੱਲ 5 ਰੁਪਏ ਪੈਟ੍ਰੋਲ ਤੇ ਡੀਜ਼ਲ ਸਸਤਾ ਮਿਲੇਗਾ।

-PTCNews

Related Post