ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤੀ ਸਖ਼ਤੀ , ਪੜ੍ਹੋ ਪੂਰੀ ਖ਼ਬਰ

By  Shanker Badra July 31st 2020 06:33 PM

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤੀ ਸਖ਼ਤੀ , ਪੜ੍ਹੋ ਪੂਰੀ ਖ਼ਬਰ:ਚੰਡੀਗੜ੍ਹ : ਚੰਡੀਗੜ੍ਹ ਵਿਚ ਵੀ ਕੋਰੋਨਾ ਦੇ ਮਰੀਜ਼ ਲਗਾਤਾਰ ਵਧਦੇ ਹੀ ਜਾ ਰਹੇ ਹਨ। ਚੰਡੀਗੜ੍ਹ ਸ਼ਹਿਰ ਵਿਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਪ੍ਰਸ਼ਾਸਨ ਨੇ ਹੁਣ ਵੱਡਾ ਫ਼ੈਸਲਾ ਲਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿਚ ਨਾਇਟ ਕਰਫਿਊ ਨੂੰ ਨਾ ਹਟਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸੁਖਨਾ ਝੀਲ 'ਤੇ ਸ਼ਨੀਵਾਰ ਅਤੇ ਐਤਵਾਰ ਨੂੰ ਜਾਣ ਦੀ ਮਨਾਹੀ ਹੋਵੇਗੀ।

ਦਰਅਸਲ 'ਚ ਕੇਂਦਰ ਸਰਕਾਰ ਦੁਆਰਾ ਅਨਲੌਕ-3 ਤਹਿਤ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਵਿਚ 1 ਅਗਸਤ ਤੋਂ ਨਾਇਟ ਕਰਫਿਊ ਨੂੰ ਹਟਾਉਣ ਦਾ ਐਲਾਨ ਕੀਤਾ ਗਿਆ ਸੀ ਪਰ ਚੰਡੀਗੜ੍ਹ ਪ੍ਰਸ਼ਾਸਨ ਨੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਸ਼ਹਿਰ ਵਿਚ ਕਰਫਿਊ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਹੁਣ ਰਾਤ ਦੇ ਸਮੇਂ ਵੀ ਚੰਡੀਗੜ੍ਹ ਵਿਚ ਆਵਾਜਾਈ ਉੱਤੇ ਰੋਕ ਲੱਗੀ ਰਹੇਗੀ।

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤੀ ਸਖ਼ਤੀ , ਪੜ੍ਹੋ ਪੂਰੀ ਖ਼ਬਰ

ਇਸ ਤੋਂ ਇਲਾਵਾ ਸ਼ਹਿਰ ਵਿਚ ਕੇਵਲ ਰੈਸਟੋਰੈਂਟ ਰਾਤ 9 ਵਜੇ ਤੱਕ ਖੁੱਲ੍ਹ ਸਕਣਗੇ ਅਤੇ ਬਾਕੀ ਦੁਕਾਨਾਂ 8 ਵਜੇ ਤੱਕ ਹੀ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਉੱਥੇ ਹੀ ਚੰਡੀਗੜ੍ਹ ਸ਼ਹਿਰ ਵਿਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਸ਼ਨੀਵਾਰ ਅਤੇ ਐਤਵਾਰ ਨੂੰ ਸੁਖਨਾ ਝੀਲ ਆਮ ਲੋਕਾਂ ਲਈ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਟ੍ਰਾਈਸਿਟੀ (ਮੋਹਾਲੀ, ਚੰਡੀਗੜ੍ਹ ਅਤੇ ਪੰਚਕੂਲਾ) ਵਿਚ ਵੀਕੈਂਡ ਕਰਫਿਊ ਲਗਾਉਣ ਲਈ ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਅੱਗੇ ਆਪਣਾ ਪ੍ਰਸਤਾਵ ਰੱਖਿਆ ਸੀ ਜਿਸ ਨੂੰ ਦੋਵੇ ਸੂਬਿਆਂ ਨੇ ਖਾਰਜ਼ ਕਰ ਦਿੱਤਾ ਸੀ।

-PTCNews

Related Post