ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ 29 ਜਨਵਰੀ ਨੂੰ ਬੁਲਾਈ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ

By  Jashan A January 28th 2020 11:18 AM -- Updated: January 30th 2020 11:50 AM

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ 29 ਜਨਵਰੀ ਨੂੰ ਬੁਲਾਈ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ,ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਕੇਂਦਰੀ ਬਜਟ 'ਚ ਪੰਜਾਬ ਦਾ ਪੱਖ ਰੱਖਣ ਲਈ ਪੰਜਾਬ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਸੱਦੀ ਗਈ ਹੈ, ਜਿਸ 'ਚ ਕਾਂਗਰਸ ਦੇ 3 ਰਾਜ ਸਭਾ ਅਤੇ 7 ਲੋਕ ਸਭਾ ਦੇ ਮੈਂਬਰਾਂ ਸਮੇਤ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸ਼ਾਮਲ ਹੋਣਗੇ। ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਪੀਟੀਸੀ ਨਿਊਜ਼ ਨਾਲ ਗੱਲਬਾਤ ਕਰਦਿਆਂ ਮੀਟਿੰਗ ਸੱਦਣ ਦੀ ਪੁਸ਼ਟੀ ਕੀਤੀ ਹੈ। ਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ 'ਚ ਸ਼ਾਮਲ ਹੋਣ ਲਈ ਬਹਾਦਰ ਸੈਨਿਕਾਂ ਨੂੰ ਪੂਰੀ ਮਾਨਤਾ ਦੇਣ ਦਾ ਭਰੋਸਾ ਉਧਰ ਕੈਪਟਨ ਦੀ ਕਾਰਗੁਜ਼ਾਰੀ ਵਿਰੁੱਧ ਆਵਾਜ਼ ਉਠਾਉਂਦੇ ਆ ਰਹੇ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਵੀ ਇਸ ਮੀਟਿੰਗ ਸ਼ਾਮਿਲ ਹੋਣਗੇ। ਉਹਨਾਂ ਨੇ ਪੀਟੀਸੀ ਨਿਊਜ਼ ਨਾਲ ਗੱਲਬਾਤ ਕਰਦਿਆਂ ਇਸ ਪੁਸ਼ਟੀ ਕੀਤੀ ਹੈ। ਸ਼ਮਸ਼ੇਰ ਸਿੰਘ ਦੂਲੋ ਨੇ ਇਹ ਵੀ ਕਿਹਾ ਕਿ ਉਹ ਮੀਟਿੰਗ ਵਿੱਚ ਆਪਣੀ ਗੱਲ ਰੱਖਣਗੇ। ਮਿਲੀ ਜਾਣਕਰੀ ਮੁਤਾਬਕ ਉਹ ਮੀਟਿੰਗ ਦੌਰਾਨ ਪੰਜਾਬ ਦੇ ਭਖਵੇਂ ਮਸਲੇ ਵੀ ਉਠਾ ਸਕਦੇ ਹਨ। -PTC News

Related Post