ਚੰਡੀਗੜ੍ਹ  : ਕੋਰੋਨਾ ਪੀੜਤ ਮਰੀਜ਼ ਨੇ PGI ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਦਿੱਤੀ ਜਾਨ    

By  Shanker Badra April 29th 2021 02:20 PM -- Updated: April 29th 2021 02:33 PM

ਚੰਡੀਗੜ੍ਹ  : ਭਾਰਤ ਵਿੱਚ ਕੋਰੋਨਾ ਲਾਗ ਦੀ ਦੂਜੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ। ਦੇਸ਼ 'ਚ ਕੋਰੋਨਾ ਦੀ ਰਫ਼ਤਾਰ ਕਾਬੂ ਹੋਣ ਦਾ ਨਾਂ ਨਹੀਂ ਲੈ ਰਹੀ। ਭਾਰਤ ਵਿਚ ਪਿਛਲੇ ਕਈ ਦਿਨਾਂ ਤੋਂ ਰਿਕਾਰਡ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਲਾਗ ਦੀ ਦੂਜੀ ਲਹਿਰ ਨੂੰ ਦੇਖਦਿਆਂ ਲੋਕਾਂ ਦੇ ਅੰਦਰ ਇੱਕ ਡਰ ਬੈਠ ਗਿਆ ਹੈ।

ਪੜ੍ਹੋ ਹੋਰ ਖ਼ਬਰਾਂ : ਪੰਜਾਬ ਵਿੱਚ ਅੱਜ ਸ਼ਾਮ 5 ਵਜੇ ਤੋਂ ਲੱਗੇਗਾ ਲੌਕਡਾਊਨ , ਪੜ੍ਹੋ ਕਿੱਥੇ - ਕਿੱਥੇ ਰਹਿਣਗੀਆਂ ਪਾਬੰਦੀਆਂ 

corona patient jumped 1 ਚੰਡੀਗੜ੍ਹ  : ਕੋਰੋਨਾ ਪੀੜਤ ਮਰੀਜ਼ ਨੇ PGI ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਦਿੱਤੀ ਜਾਨ

ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਪੀਜੀਆਈ ਦੀ ਚੌਥੀ ਮੰਜ਼ਿਲ ਤੋਂ ਇੱਕ ਪੀੜਤ ਮਰੀਜ਼ ਨੇ ਛਾਲ ਮਾਰ ਦਿੱਤੀ ਹੈ। ਜਿਸ ਕਾਰਨ ਉਸਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 42 ਸਾਲਾ ਵਿਨੋਦ ਰੋਹਿਲਾ ਵਜੋਂ ਹੋਈ ਹੈ , ਜੋ ਪੰਚਕੂਲਾ ਦੇ ਸੈਕਟਰ -17 ਦਾ ਰਹਿਣ ਵਾਲਾ ਸੀ।

corona patient jumped 1 ਚੰਡੀਗੜ੍ਹ  : ਕੋਰੋਨਾ ਪੀੜਤ ਮਰੀਜ਼ ਨੇ PGI ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਦਿੱਤੀ ਜਾਨ

ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਖ਼ਤੀ ਕਰ ਦਿੱਤੀ ਹੈ। ਚੰਡੀਗੜ੍ਹ ਵਿੱਚ ਅੱਜ ਤੋਂ ਸ਼ਾਮ 6 ਵਜੇ ਤੋਂ ਸਵੇਰ 5 ਵਜੇ ਤੱਕ ਨਾਈਟ ਕਰਫਿਊ ਰਹੇਗਾ। ਸ਼ਨੀਵਾਰ ਸਵੇਰੇ 5:00 ਵਜੇ ਤੋਂ ਲੈ ਕੇ ਸੋਮਵਾਰ ਦੇ ਸਵੇਰੇ 5:00 ਵਜੇ ਤੱਕ ਵੀਕੈਂਡ ਲੌਕਡਾਊਨ ਹੋਵੇਗਾ।

corona patient jumped 1 ਚੰਡੀਗੜ੍ਹ  : ਕੋਰੋਨਾ ਪੀੜਤ ਮਰੀਜ਼ ਨੇ PGI ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਦਿੱਤੀ ਜਾਨ

ਪੜ੍ਹੋ ਹੋਰ ਖ਼ਬਰਾਂ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ 'ਚ ਦੁਕਾਨਾਂ ਤੇ ਮਾਲ ਖੋਲ੍ਹਣ ਬਾਰੇ ਵੱਡਾ ਫ਼ੈਸਲਾ

ਇਸ ਦੌਰਾਨ ਚੰਡੀਗੜ੍ਹ ਵਿੱਚ ਸਾਰੀਆਂ ਦੁਕਾਨਾਂ, ਮਾਲ, ਮਲਟੀਪਲੈਕਸ ਆਦਿ ਹਰ ਰੋਜ਼ ਸ਼ਾਮ 5 ਵਜੇ ਤੱਕ ਬੰਦ ਹੋ ਜਾਣਗੇ ਪਰ ਹੋਮ ਡਿਲਵਰੀ ਰਾਤ 9 ਵਜੇ ਤੱਕ ਜਾਰੀ ਰਹੇਗੀ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਸਾਰੇ ਸਕੂਲ ਕਾਲਜ 15 ਮਈ ਤੱਕ ਬੰਦ ਰਹਣਗੇ।

-PTCNews

Related Post