ਚੰਡੀਗੜ੍ਹ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 5, ਪੀੜਤ ਕੁੜੀ ਦੀ ਮਾਂ, ਭਰਾ ਅਤੇ ਕੁੱਕ ਦੀ ਰਿਪੋਰਟ ਆਈ ਪਾਜ਼ੀਟਿਵ

By  Shanker Badra March 20th 2020 05:26 PM

ਚੰਡੀਗੜ੍ਹ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 5, ਪੀੜਤ ਕੁੜੀ ਦੀ ਮਾਂ, ਭਰਾ ਅਤੇ ਕੁੱਕ ਦੀ ਰਿਪੋਰਟ ਆਈ ਪਾਜ਼ੀਟਿਵ:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਹੌਲੀ -ਹੌਲੀ ਸਾਰੇ ਵਿਸ਼ਵ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੋਰੋਨਾ ਵਾਇਰਸ ਦੇ ਰੋਜਾਨਾਂ ਸੈਂਕੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਚੰਡੀਗੜ੍ਹ 'ਚ ਵੀ ਕੋਰੋਨਾ ਵਾਇਰਸ ਦੇ ਪੰਜ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਵਿੱਚ ਕੋਰੋਨਾ ਵਾਇਰਸ ਦੇ ਚਾਰ ਨਵੇਂ ਕੇਸ ਸਾਹਮਣੇ ਆਏ ਹਨ। ਓਥੇ ਪੀੜਤ ਕੁੜੀ ਦੀ ਮਾਂ ,ਭਰਾ ਅਤੇ ਕੁੱਕ ਦੀ ਪਾਜ਼ੀਟਿਵ ਰਿਪੋਰਟ ਆਈ ਹੈ।ਉਹ ਐਤਵਾਰ ਨੂੰ ਇੰਗਲੈਂਡ ਤੋਂ ਪਰਤੀ ਸੀ। ਇਸ ਦੇ ਇਲਾਵਾ ਇੱਕ ਹੋਰ ਕੁੜੀ ਦੀ ਪਾਜ਼ੀਟਿਵ ਰਿਪੋਰਟ ਆਈ ਹੈ। ਦੱਸ ਦੇਈਏ ਕਿ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 219,237 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 8,967 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ 223 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। -PTCNews

Related Post