ਡੀ. ਐੱਸ. ਪੀ. ਅਤੁਲ ਸੋਨੀ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਪੜ੍ਹੋ ਖ਼ਬਰ

By  Jashan A January 28th 2020 11:00 AM -- Updated: January 30th 2020 11:47 AM

ਡੀ. ਐੱਸ. ਪੀ. ਅਤੁਲ ਸੋਨੀ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਪੜ੍ਹੋ ਖ਼ਬਰ,ਚੰਡੀਗੜ੍ਹ: ਡੀ. ਐੱਸ. ਪੀ. ਅਤੁਲ ਸੋਨੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਮਿਲ ਗਈ ਹੈ। ਦਰਅਸਲ,ਹਾਈਕੋਰਟ ਨੇ ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ।

Atul Soniਹਾਈਕੋਰਟ ਨੇ ਸ਼ੁੱਕਰਵਾਰ ਤੱਕ ਗ੍ਰਿਫਤਾਰੀ 'ਤੇ ਸਟੇਅ ਲਗਾ ਦਿੱਤੀ ਹੈ।ਪਟੀਸ਼ਨ 'ਤੇ ਸੁਣਵਾਈ ਦੌਰਾਨ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਹੋਰ ਪੜ੍ਹੋ: ਕਿਸਾਨਾਂ ਲਈ ਅਹਿਮ ਫੈਸਲਾ, ਸਾਉਣੀ ਫਸਲਾਂ ਦੇ ਐਮ.ਐਸ.ਪੀ ਵਧਾਉਣ ਦੇ ਪ੍ਰਸਤਾਵ 'ਤੇ ਲੱਗੀ ਮੋਹਰ 

ਤੁਹਾਨੂੰ ਦੱਸ ਦੇਈਏ ਕਿ ਅਤੁਲ ਸੋਨੀ ਨੇ ਅਗਾਊਂ ਜ਼ਮਾਨਤ ਲਈ ਹਾਈਕੋਰਟ 'ਚ ਅਰਜ਼ੀ ਦਾਇਰ ਕੀਤੀ ਸੀ, ਜਿਸ 'ਤੇ ਅੱਜ ਸੁਣਵਾਈ ਕਰਦਿਆਂ ਹਾਈਕੋਰਟ ਨੇ ਇਹ ਫੈਸਲਾ ਲਿਆ ਹੈ।

Atul Soniਮੁਹਾਲੀ ਵਿਖੇ ਤਾਇਨਾਤ ਡੀ. ਐੱਸ. ਪੀ. ਸੋਨੀ 'ਤੇ ਆਪਣੀ ਪਤਨੀ 'ਤੇ ਗੋਲੀ ਚਲਾਉਣ ਜਾ ਦੋਸ਼ ਹੈ। ਸੋਨੀ ਦੀ ਜ਼ਮਾਨਤ ਅਰਜ਼ੀ ਮੁਹਾਲੀ ਕੋਰਟ ਨੇ ਰੱਦ ਕਰ ਦਿੱਤੀ ਸੀ, ਜਿਸ 'ਤੇ ਸੋਨੀ ਨੇ ਹਾਈਕੋਰਟ ਪਹੁੰਚ ਕੀਤੀ ਸੀ।

-PTC News

Related Post