ਗੰਨਾ ਕਿਸਾਨਾਂ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਫੇਲ੍ਹ

By  Jashan A November 30th 2018 05:44 PM

ਗੰਨਾ ਕਿਸਾਨਾਂ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਫੇਲ੍ਹ,ਚੰਡੀਗੜ੍ਹ: ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਅਜੇ ਤੱਕ ਗੰਨੇ ਦੀ ਅਦਾਇਗੀ ਨਹੀਂ ਕੀਤੀ।

farmer ਗੰਨਾ ਕਿਸਾਨਾਂ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਫੇਲ੍ਹ

ਜਿਸ ਦੌਰਾਨ ਅੱਜ ਕਿਸਾਨ ਆਗੂਆਂ ਦੀ ਮੀਟਿੰਗ ਮੁੱਖ ਮੰਤਰੀ ਦੇ ਪ੍ਰਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨਾਲ ਹੋਈ, ਇਸ ਮੌਕੇ ਸਕੱਤਰ ਸੁਰੇਸ਼ ਕੁਮਾਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਸੌ ਕਰੋੜ ਰੁਪਏ ਦੀ ਅਦਾਇਗੀ ਕਰਵਾ ਦਿੰਦੇ ਹਨ। ਪਰ ਕਿਸਾਨ ਆਗੂ ਉਸ ਤੇ ਸਹਿਮਤ ਨਾ ਹੋਏ।

farmer protest ਗੰਨਾ ਕਿਸਾਨਾਂ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਫੇਲ੍ਹ

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡਾਲੇਕੇ ਨੇ ਕਿਹਾ ਕਿ ਕਿਸਾਨਾਂ ਦੀ ਪੂਰੀ ਅਦਾਇਗੀ ਦੀ ਮੰਗ ਨੂੰ ਲੈ ਕੇ ਉਹ ਮੰਗਲਵਾਰ ਤੋਂ ਫਿਰ ਸੰਘਰਸ਼ ਦੇ ਰਾਹ ਪੈਣਗੇ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ।

—PTC News

Related Post