ਹਰਸਿਮਰਤ ਕੌਰ ਬਾਦਲ ਵੱਲੋਂ ਪ੍ਰੈਸ ਕਾਨਫਰੰਸ, ਮੋਦੀ ਸਰਕਾਰ ਦੇ 100 ਦਿਨ ਪੂਰੇ ਹੋਣ 'ਤੇ ਗਿਣਵਾਈਆਂ ਪ੍ਰਾਪਤੀਆਂ

By  Jashan A September 9th 2019 03:20 PM

ਹਰਸਿਮਰਤ ਕੌਰ ਬਾਦਲ ਵੱਲੋਂ ਪ੍ਰੈਸ ਕਾਨਫਰੰਸ, ਮੋਦੀ ਸਰਕਾਰ ਦੇ 100 ਦਿਨ ਪੂਰੇ ਹੋਣ 'ਤੇ ਗਿਣਵਾਈਆਂ ਪ੍ਰਾਪਤੀਆਂ,ਚੰਡੀਗੜ੍ਹ: ਮੋਦੀ ਸਰਕਾਰ ਦੇ 100 ਦਿਨ ਪੂਰੇ ਹੋਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ। ਜਿਸ ਦੌਰਾਨ ਉਹਨਾਂ ਨੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ।

Hkbਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਦੇਸ਼ 'ਚ ਭ੍ਰਿਸ਼ਟਾਚਾਰ ਹੁੰਦਾ ਰਿਹਾ ਹੈ ਅਤੇ ਮੋਦੀ ਦੇ ਆਉਣ 'ਤੇ ਇਕ ਸਾਫ-ਸੁਥਰੀ ਸਰਕਾਰ ਚੱਲੀ ਹੈ।ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਤਿੰਨ ਤਲਾਕ ਤੋਂ ਮੁਕਤੀ ਵਾਲਾ ਫੈਸਲਾ ਉਨ੍ਹਾਂ ਦੇ ਦਿਲ ਨੂੰ ਸਭ ਤੋਂ ਜ਼ਿਆਦਾ ਛੂਹਿਆ ਹੈ।

ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਦਿਆਰਥਣਾਂ ਵਾਸਤੇ ਮੁਫਤ ਸਾਈਕਲ ਸਕੀਮ ਬੰਦ ਕਰਨ ਲਈ ਕਾਂਗਰਸ ਸਰਕਾਰ ਦੀ ਨਿਖੇਧੀ

Hkbਹਰਸਿਮਰਤ ਬਾਦਲ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਆਯੂਸ਼ਮਾਨ ਯੋਜਨਾ' ਵੀ ਬਹੁਤ ਵੱਡੀ ਯੋਜਨਾ ਹੈ ਅਤੇ ਇਸ ਦਾ ਪੰਜਾਬ ਨੂੰ ਵੀ ਕਾਫੀ ਫਾਇਦਾ ਹੋਇਆ ਹੈ।ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਮੋਦੀ ਸਰਕਾਰ ਦਾ ਕਸ਼ਮੀਰ 'ਚੋਂ ਧਾਰਾ 370 ਹਟਾਉਣ ਦਾ ਫ਼ੈਸਲਾ ਸ਼ਲਾਘਾਯੋਗ ਹੈ ਅਤੇ ਲੱਦਾਖ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦੀ ਮੰਗ ਨੂੰ ਪੂਰਾ ਕੀਤਾ ਹੈ।

Hkbਉਹਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਔਰਤਾਂ ਅਤੇ ਬੱਚਿਆਂ 'ਤੇ ਹੋ ਰਹੇ ਅਪਰਾਧਾਂ ਖਿਲਾਫ ਅਹਿਮ ਫੈਸਲੇ ਲਏ । ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਸਦਕਾ 18000 ਪਿੰਡਾਂ ਨੂੰ ਬਿਜਲੀ ਨਾਲ ਜੋੜਿਆ ਹੈ।

-PTC News

Related Post