ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ

By  Ravinder Singh September 28th 2022 12:36 PM

ਚੰਡੀਗੜ੍ਹ : ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਅੱਜ ਨਾਂ ਬਦਲ ਦਿੱਤਾ ਗਿਆ ਹੈ। ਹੁਣ ਚੰਡੀਗੜ੍ਹ ਏਅਰਪੋਰਟ ਨੂੰ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਬੁੱਧਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਾਮ ਬਦਲਣ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਵੀਕੇ ਸਿੰਘ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਅਨਿਲ ਵਿੱਜ ਸਮੇਤ ਦੋਵਾਂ ਰਾਜਾਂ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਤੇ ਬੀਐੱਲ ਪੁਰੋਹਿਤ ਵੀ ਮੌਜੂਦ ਸਨ। ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮਉਨ੍ਹਾਂ ਇਸ ਹਵਾਈ ਅੱਡੇ ਤੋਂ ਅਮਰੀਕਾ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਦੀ ਮੰਗ ਉਠਾਈ। ਖਾਸ ਗੱਲ ਇਹ ਹੈ ਕਿ ਇਸ ਪ੍ਰੋਗਰਾਮ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਜਪਾਲ ਬੀਐੱਲ ਪੁਰੋਹਿਤ ਮੰਚ ਸਾਂਝਾ ਕੀਤਾ। ਕੁਝ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਉਣ ਨੂੰ ਲੈ ਕੇ ਦੋਵਾਂ ਵਿਚਾਲੇ ਕਾਫੀ ਤਣਾਅ ਚੱਲ ਰਿਹਾ ਸੀ। ਇਹ ਵੀ ਪੜ੍ਹੋ : ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਪਾਣੀ ਵਾਲੀ ਟੈਂਕੀ 'ਤੇ ਚੜ੍ਹੀ, ਵਾਅਦਾਖ਼ਿਲਾਫ਼ੀ ਦੇ ਲਗਾਏ ਦੋਸ਼ ਇਸ ਦੇ ਨਾਲ ਹੀ ਹਰਿਆਣਾ ਤੋਂ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤ ਅਨਿਲ ਵਿਜ ਵੀ ਪ੍ਰੋਗਰਾਮ 'ਚ ਪਹੁੰਚੇ ਹਨ। ਇਸ ਪ੍ਰੋਗਰਾਮ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮੌਜੂਦ ਨਹੀਂ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਵਿਦੇਸ਼ ਦੌਰੇ 'ਤੇ ਹਨ। ਇਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰੀ ਵੀਕੇ ਸਿੰਘ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅਤੇ ਚੰਡੀਗੜ੍ਹ ਦੇ ਸੰਸਦ ਮੈਂਬਰ ਕਿਰਨ ਖੇਰ ਵੀ ਇੱਥੇ ਮੌਜੂਦ ਹਨ। -PTC News

Related Post