ਚੰਡੀਗੜ੍ਹ ਵਿਖੇ ਪੱਤਰਕਾਰਾਂ ਨੇ ਭਗਵੰਤ ਮਾਨ ਦੇ ਖਿਲਾਫ਼ ਖੋਲ੍ਹਿਆ ਮੋਰਚਾ , AAP ਦੇ ਸਾਰੇ ਪ੍ਰੋਗਰਾਮਾਂ ਦਾ ਹੋਵੇਗਾ ਬਾਈਕਾਟ

By  Shanker Badra December 25th 2019 05:43 PM

ਚੰਡੀਗੜ੍ਹ ਵਿਖੇ ਪੱਤਰਕਾਰਾਂ ਨੇ ਭਗਵੰਤ ਮਾਨ ਦੇ ਖਿਲਾਫ਼ ਖੋਲ੍ਹਿਆ ਮੋਰਚਾ , AAP ਦੇ ਸਾਰੇ ਪ੍ਰੋਗਰਾਮਾਂ ਦਾ ਹੋਵੇਗਾ ਬਾਈਕਾਟ:ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਚੰਡੀਗੜ੍ਹ ਵਿਖੇ ਮੰਗਲਵਾਰ ਨੂੰ ਪ੍ਰੈੱਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਦੇ ਸਾਂਸਦ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਪੱਤਰਕਾਰ ਨਾਲ ਕੀਤੀ ਬਦਸਲੂਕੀ ਦੇ ਤਹਿਤ ਪੰਜਾਬ ਭਰ ਦੇ ਪੱਤਰਕਾਰ ਭਾਈਚਾਰੇ ਵੱਲੋਂ ਰੋਸ ਦੇਖਣ ਨੂੰ ਮਿਲਿਆ ਹੈ।

Chandigarh Journalists Bhagwant Mann Against Protest , AAP All programs boycott ਚੰਡੀਗੜ੍ਹ ਵਿਖੇ ਪੱਤਰਕਾਰਾਂ ਨੇ ਭਗਵੰਤ ਮਾਨ ਦੇ ਖਿਲਾਫ਼ ਖੋਲ੍ਹਿਆ ਮੋਰਚਾ , AAP ਦੇ ਸਾਰੇ ਪ੍ਰੋਗਰਾਮਾਂ ਦਾ ਹੋਵੇਗਾ ਬਾਈਕਾਟ

ਇਸ ਮਗਰੋਂ ਅੱਜ ਪੰਜਾਬ ਵਿੱਚ ਕਈ ਥਾਈਂ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ ਹਨ। ਜਿਸ ਦੇ ਚਲਦਿਆਂ ਚੰਡੀਗੜ੍ਹ ਇਲੈਕਟ੍ਰੋਨਿਕ ਮੀਡੀਆ ਵੈਲਫੇਅਰ ਐਸੋਸੀਏਸ਼ਨ ਵਲੋਂ ਅੱਜ ਮੀਟਿੰਗ ਸੱਦੀ ਗਈ ਸੀ। ਜਿਸ ਵਿੱਚ ਚੰਡੀਗੜ੍ਹ ਦੇ ਸਮੂਹ ਪੱਤਰਕਾਰਾਂ ਨੇ ਭਗਵੰਤ ਮਾਨ ਦੇ ਸਾਰੇ ਪ੍ਰੋਗਰਾਮਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ ਤੇ ਆਮ ਆਦਮੀ ਪਾਰਟੀ ਨੂੰ ਇੱਕ ਹਫਤੇ ਦਾ ਅਲਟੀਮੇਟਮ ਦਿੱਤਾ ਗਿਆ ਹੈ।

Chandigarh Journalists Bhagwant Mann Against Protest , AAP All programs boycott ਚੰਡੀਗੜ੍ਹ ਵਿਖੇ ਪੱਤਰਕਾਰਾਂ ਨੇ ਭਗਵੰਤ ਮਾਨ ਦੇ ਖਿਲਾਫ਼ ਖੋਲ੍ਹਿਆ ਮੋਰਚਾ , AAP ਦੇ ਸਾਰੇ ਪ੍ਰੋਗਰਾਮਾਂ ਦਾ ਹੋਵੇਗਾ ਬਾਈਕਾਟ

ਜੇਕਰ ਭਗਵੰਤ ਮਾਨ ਇੱਕ ਹਫਤੇ ਦੇ ਅੰਦਰ ਮੁਆਫੀ ਨਹੀਂ ਮੰਗਦੇ ਤਾਂ ਆਉਣ ਵਾਲੇ ਸਮੇਂ 'ਚ ਪੰਜਾਬ ਸਣੇ ਪੂਰੇ ਦੇਸ਼ 'ਚ 'ਆਪ ਦਾ ਬਾਈਕਾਟ ਕੀਤਾ ਜਾਵੇਗਾ। ਇਸਦੇ ਨਾਲ ਹੀ ਕਾਨੂੰਨੀ ਪ੍ਰੀਕਿਰਿਆ 'ਚ ਜਾਣ ਲਈ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਨੂੰਨੀ ਪ੍ਰੀਕਿਰਿਆ ਤਹਿਤ ਭਗਵੰਤ ਮਾਨ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।

Chandigarh Journalists Bhagwant Mann Against Protest , AAP All programs boycott ਚੰਡੀਗੜ੍ਹ ਵਿਖੇ ਪੱਤਰਕਾਰਾਂ ਨੇ ਭਗਵੰਤ ਮਾਨ ਦੇ ਖਿਲਾਫ਼ ਖੋਲ੍ਹਿਆ ਮੋਰਚਾ , AAP ਦੇ ਸਾਰੇ ਪ੍ਰੋਗਰਾਮਾਂ ਦਾ ਹੋਵੇਗਾ ਬਾਈਕਾਟ

ਇਸ ਦੇ ਨਾਲ ਹੀ ਭਗਵੰਤ ਮਾਨ 'ਤੇ ਸ਼ਰਾਬ ਦੇ ਨਸ਼ੇ 'ਚ ਟੱਲੀ ਹੋਣ ਦਾ ਵੀ ਦੋਸ਼ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਭਗਵੰਤ ਮਾਨ ਦਾ ਡੋਪ ਟੈਸਟ ਕਰਵਾਇਆ ਜਾਵੇ ਤਾਂ ਜੋ ਭਵਿੱਖ ’ਚ ਕੋਈ ਪੰਗਾ ਨਾ ਪਵੇ। ਉਨ੍ਹਾਂ ਦਾ ਇਸ਼ਾਰਾ ਸੀ ਕਿ ਭਗਵੰਤ ਮਾਨ ਨਸ਼ਾ ਕਰਕੇ ਪੱਤਰਕਾਰਾਂ ਸਾਹਮਣੇ ਆਏ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਖੁਦ ਵੀ ਨਹੀਂ ਪਤਾ ਹੁੰਦਾ ਕਿ ਉਹ ਕੀ ਬੋਲ ਰਹੇ ਹਨ।

Chandigarh Journalists Bhagwant Mann Against Protest , AAP All programs boycott ਚੰਡੀਗੜ੍ਹ ਵਿਖੇ ਪੱਤਰਕਾਰਾਂ ਨੇ ਭਗਵੰਤ ਮਾਨ ਦੇ ਖਿਲਾਫ਼ ਖੋਲ੍ਹਿਆ ਮੋਰਚਾ , AAP ਦੇ ਸਾਰੇ ਪ੍ਰੋਗਰਾਮਾਂ ਦਾ ਹੋਵੇਗਾ ਬਾਈਕਾਟ

ਦੱਸ ਦਈਏ ਕਿ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਪੰਜਾਬ ਇਕਾਈ ਦੀ ਇੱਕ ਮੀਟਿੰਗ ਚੱਲ ਰਹੀ ਸੀ। ਇਸ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਕੀਤੀ ਗਈ ਤਾਂ ਸਵਾਲ ਦਰ ਸਵਾਲ ਕਰਦੇ ਹੋਏ ਇੱਕ ਚੈਨਲ ਦੇ ਪੱਤਰਕਾਰ ਨੇ ਭਗਵੰਤ ਮਾਨ ਨੂੰ ਸਵਾਲ ਕੀਤਾ ਗਿਆ ਕਿ ਵਿਰੋਧੀ ਧਿਰ ਦੀ ਭੂਮਿਕਾ ਤਾਂ ਸ਼੍ਰੋਮਣੀ ਅਕਾਲੀ ਦਲ ਨਿਭਾ ਰਿਹਾ ਹੈ ਤੇ ਤੁਹਾਡੀ ਪਾਰਟੀ ਦਿਖਾਈ ਨਹੀਂ ਦੇ ਰਹੀ ,ਜਿਸ ਤੋਂ ਬਾਅਦ ਭਗਵੰਤ ਮਾਨ ਭੜਕ ਗਏ ਅਤੇ ਆਪਣੀ ਸੀਟ ਤੋਂ ਖੜ੍ਹਾ ਹੋ ਕੇ ਪੱਤਰਕਾਰ ਦੇ ਨਾਲ ਉਲਝਣ ਲੱਗੇ ਅਤੇ ਹੱਥੋਪਾਈ ਦੀ ਕੋਸ਼ਿਸ਼ ਕੀਤੀ।

-PTCNews

Related Post