ਚੰਡੀਗੜ 'ਚ ਖ਼ਤਮ ਹੋਇਆ ਐਤਵਾਰ ਦਾ ਲੌਕਡਾਊਨ , ਹੁਣ ਪੂਰਾ ਹਫ਼ਤਾ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ     

By  Shanker Badra June 18th 2021 05:25 PM

ਚੰਡੀਗੜ੍ਹ : ਚੰਡੀਗੜ੍ਹ ‘ਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਖ਼ਤਮ ਹੁੰਦਾ ਜਾ ਰਿਹਾ ਹੈ। ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਪਾਬੰਦੀਆਂ ‘ਚ ਢਿੱਲ ਦਿੰਦਿਆਂ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਤਹਿਤਚੰਡੀਗੜ੍ਹ ਪ੍ਰਸ਼ਾਸਨ ਨੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਐਤਵਾਰ ਦੇ ਲੌਕਡਾਊਨ ਨੂੰ ਖ਼ਤਮ ਕਰ ਦਿੱਤਾ ਹੈ ਤੇ ਪੂਰਾ ਹਫ਼ਤਾ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ।

Chandigarh lockdown : Sunday's lockdown ends in Chandigarh, all shops to be open all week ਚੰਡੀਗੜ 'ਚ ਖ਼ਤਮ ਹੋਇਆ ਐਤਵਾਰ ਦਾ ਲੌਕਡਾਊਨ , ਹੁਣ ਪੂਰਾ ਹਫ਼ਤਾ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਇਸ ਜ਼ਿਲ੍ਹੇ 'ਚ ਐਤਵਾਰ ਦਾ ਲੌਕਡਾਊਨ ਹੋਇਆ ਖ਼ਤਮ, ਹੁਣ ਪੂਰਾ ਹਫ਼ਤਾ ਖੁੱਲ੍ਹਣਗੀਆਂ ਦੁਕਾਨਾਂ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇਸ ਸਬੰਧ ਵਿੱਚ ਫੈਸਲਾ ਲਿਆ ਹੈ ਕਿ ਹੁਣ ਐਤਵਾਰ ਨੂੰ ਕੋਈ ਲੌਕਡਾਊਨ ਨਹੀਂ ਲੱਗੇਗਾ। ਹੁਣ ਨਾਈਟ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00 ਵਜੇ ਤੱਕ ਲੱਗੇਗਾ। ਸੁਖਨਾ ਝੀਲ ਐਤਵਾਰ ਨੂੰ ਸਵੇਰੇ 5:00 ਵਜੇ ਤੋਂ  9:00 ਵਜੇ ਅਤੇ ਸ਼ਾਮ 6:00 ਵਜੇ ਤੋਂ 8:00 ਵਜੇ ਤੱਕ ਖੁੱਲੀ ਰਹੇਗੀ , ਜਦਕਿ ਬਾਕੀ ਦਿਨ ਪਹਿਲਾਂ ਵਾਂਗ ਹੀ ਖੁੱਲੀ ਰਹੇਗੀ।

Chandigarh lockdown : Sunday's lockdown ends in Chandigarh, all shops to be open all week ਚੰਡੀਗੜ 'ਚ ਖ਼ਤਮ ਹੋਇਆ ਐਤਵਾਰ ਦਾ ਲੌਕਡਾਊਨ , ਹੁਣ ਪੂਰਾ ਹਫ਼ਤਾ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਹੁਣ ਚੰਡੀਗੜ੍ਹ ਵਿਚ ਗੈਰ-ਜ਼ਰੂਰੀ ਦੁਕਾਨਾਂ ਪੂਰਾ ਹਫ਼ਤਾ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹ ਸਕਣਗੀਆਂ , ਜਦਕਿ ਪਹਿਲਾਂ ਦੁਕਾਨਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤਕ ਖੁੱਲ੍ਹਣ ਦੀ ਆਗਿਆ ਸੀ। ਚੰਡੀਗੜ੍ਹ ਸ਼ਹਿਰ ਦੇ ਸਾਰੇ ਰੈਸਟੋਰੈਂਟ ਅਤੇ ਬਾਰ 50 ਪ੍ਰਤੀਸ਼ਤ ਸਮਰੱਥਾ ਨਾਲ ਸਵੇਰੇ 10 ਵਜੇ ਤੋਂ ਰਾਤ 10 ਵਜੇ ਤਕ ਖੁੱਲ੍ਹ ਸਕਣਗੇ।

Chandigarh lockdown : Sunday's lockdown ends in Chandigarh, all shops to be open all week ਚੰਡੀਗੜ 'ਚ ਖ਼ਤਮ ਹੋਇਆ ਐਤਵਾਰ ਦਾ ਲੌਕਡਾਊਨ , ਹੁਣ ਪੂਰਾ ਹਫ਼ਤਾ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ

ਪੜ੍ਹੋ ਹੋਰ ਖ਼ਬਰਾਂ : ਹੁਣ 10ਵੀਂ -11ਵੀਂ ਤੇ 12ਵੀਂ ਦੇ ਪ੍ਰੀ ਬੋਰਡ ਰਿਜ਼ਲਟ ਦੇ ਅਧਾਰ 'ਤੇ ਆਵੇਗਾ ਬਾਰ੍ਹਵੀਂ ਜਮਾਤ ਦਾ ਫ਼ਾਈਨਲ ਰਿਜ਼ਲਟ  

ਇਸ ਦੌਰਾਨ ਵਿਆਹ ਸਮਾਰੋਹ ਅਤੇ ਸਸਕਾਰ ਸਮੇਤ ਹੋਰ ਸਾਰੇ ਸਮਾਗਮਾਂ ਵਿੱਚ 30 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਹੋਵੇਗੀ। ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਦੁਕਾਨਦਾਰ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ। ਇਸਦੇ ਨਾਲ ਹੀ ਬਾਜ਼ਾਰਾਂ ਨੂੰ ਸਵੱਛ ਬਣਾਉਣ ਦਾ ਕੰਮ ਸਮੇਂ -ਸਮੇਂ ਤੇ ਕੀਤਾ ਜਾਵੇਗਾ। ਨਾਲ ਹੀ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਨ 'ਤੇ ਦੁਕਾਨਦਾਰ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।

-PTCNews

Related Post