ਰਾਜਾ ਵੜਿੰਗ ਖਿਲਾਫ਼ ਚੰਡੀਗੜ੍ਹ ਨਗਰ ਨਿਗਮ ਵੱਲੋਂ ਨੋਟਿਸ ਜਾਰੀ, 29 ਹਜ਼ਾਰ ਦਾ ਜੁਰਮਾਨਾ

By  Riya Bawa April 23rd 2022 10:29 AM -- Updated: April 23rd 2022 11:39 AM

ਚੰਡੀਗੜ੍ਹ: ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੀ ਸਹੁੰ ਚੁੱਕੀ। ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਦਿਆਂ ਹੀ ਚੰਡੀਗੜ੍ਹ ਨਗਰ ਨਿਗਮ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਿਨਾਂ ਇਜਾਜ਼ਤ ਹੋਰਡਿੰਗਜ਼ ਅਤੇ ਪੋਸਟਰ ਲਗਾਉਣ ਦੇ ਦੋਸ਼ ਹੇਠ ਨੋਟਿਸ ਜਾਰੀ ਕਰਕੇ ਸਾਢੇ 29 ਹਜ਼ਾਰ ਦਾ ਜੁਰਮਾਨਾ ਲਗਾਇਆ ਹੈ।

Amrinder Singh Raja Warring

ਹੁਣ ਇਹ ਨੋਟਿਸ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਜਾਰੀ ਕੀਤਾ ਗਿਆ ਹੈ।

Notice to president ppcc

ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਕਾਂਗਰਸ ਭਵਨ ਵਿਖੇ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਦਾ ਸਹੁੰ ਚੁੱਕ ਸਮਾਗਮ ਹੋਇਆ। ਨਿਯਮਾਂ ਨੂੰ ਛਿੱਕੇ ਟੰਗ ਕੇ ਉਨ੍ਹਾਂ ਦੇ ਸਵਾਗਤ ਲਈ ਰੁੱਖਾਂ 'ਤੇ ਪੋਸਟਰ ਅਤੇ ਬੈਨਰ ਲਗਾਏ ਗਏ।

AmrinderSinghRajaWarring

ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਲਿਆ ਵੱਡਾ ਫੈਸਲਾ -184 ਲੀਡਰਾਂ ਦੀ ਸਿਕਿਓਰਿਟੀ ਲਈ ਵਾਪਸ

ਕਮਿਸ਼ਨਰ ਆਨੰਦਿਤਾ ਮਿਤਰਾ ਦੀਆਂ ਹਦਾਇਤਾਂ ’ਤੇ ਨਿਗਮ ਨੇ ਤੁਰੰਤ ਸਾਰੇ ਪੋਸਟਰ ਜ਼ਬਤ ਕਰ ਲਏ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਵੀ ਅਜਿਹਾ ਹੀ ਹੋਇਆ ਸੀ ਪਰ ਨਿਗਮ ਕੋਈ ਕਾਰਵਾਈ ਨਹੀਂ ਕਰ ਸਕਿਆ। ਨਗਰ ਨਿਗਮ 'ਤੇ ਹਮੇਸ਼ਾ ਹੀ ਨੇਤਾਵਾਂ ਦਾ ਦਬਦਬਾ ਰਿਹਾ ਹੈ ਅਤੇ ਅਧਿਕਾਰੀ ਵੀ ਇਸ ਮਾਮਲੇ 'ਚ ਆਪਣਾ ਬਚਾਅ ਕਰਦੇ ਨਜ਼ਰ ਆਏ ਹਨ। ਦੱਸਿਆ ਜਾਂਦਾ ਹੈ ਕਿ ਜੇਕਰ ਆਮ ਆਦਮੀ ਸ਼ਹਿਰ ਵਿੱਚ ਆਪਣੀ ਛੋਟੀ ਜਿਹੀ ਮਸ਼ਹੂਰੀ ਕਰਦਾ ਹੈ ਤਾਂ ਨਿਗਮ ਉਸ ਨੂੰ ਨੋਟਿਸ ਤੋਂ ਲੈ ਕੇ ਜੁਰਮਾਨਾ ਤਾਂ ਲਗਾ ਦਿੰਦਾ ਹੈ ਪਰ ਸਿਆਸਤਦਾਨਾਂ ਦੇ ਮਾਮਲੇ ਵਿੱਚ ਚੁੱਪ ਧਾਰੀ ਬੈਠੀ ਹੈ।

#AmrinderSinghRajaWarring #Punjabinews #PunjabCongress #Punjab #Congressparty #notice

ਦੂਜੇ ਪਾਸੇ ਕਾਂਗਰਸ ਭਵਨ ਦੇ ਬਾਹਰ ਲੱਗੇ ਦਰੱਖਤਾਂ 'ਤੇ ਹੋਰਡਿੰਗ ਅਤੇ ਪੋਸਟਰ ਲਗਾਉਣ ਲਈ ਨਿਗਮ ਤੋਂ ਮਨਜ਼ੂਰੀ ਨਹੀਂ ਲਈ ਗਈ। ਸ਼ਹਿਰ ਵਿੱਚ ਦਰੱਖਤਾਂ ’ਤੇ ਪ੍ਰਚਾਰ ਕਰਨਾ ਕਾਨੂੰਨੀ ਜੁਰਮ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਵਧੀਕ ਕਮਿਸ਼ਨਰ ਰੁਪੇਸ਼ ਕੁਮਾਰ ਦੀ ਟੀਮ ਨੇ ਸਾਰੇ ਹੋਰਡਿੰਗ, ਪੋਸਟਰ ਅਤੇ ਬੈਨਰ ਜ਼ਬਤ ਕਰ ਲਏ। ਇਸ ਤੋਂ ਬਾਅਦ ਨਿਗਮ ਨੇ ਨੋਟਿਸ ਜਾਰੀ ਕਰਕੇ ਜੁਰਮਾਨਾ ਲਗਾਇਆ ਹੈ। ਇਹ ਪਹਿਲੀ ਵਾਰ ਹੈ ਜਦੋਂ ਬਿਨਾਂ ਇਜਾਜ਼ਤ ਕਿਸੇ ਨੇਤਾ ਦੇ ਪੋਸਟਰ ਲਗਾਉਣ 'ਤੇ ਕੋਈ ਕਾਰਵਾਈ ਕੀਤੀ ਗਈ ਹੈ।

-PTC News

Related Post