ਪੰਜਾਬ ਕੈਬਿਨਟ ਮੀਟਿੰਗ 'ਚ ਬਜਟ ਇਜਲਾਸ ਦੀ ਤਾਰੀਖ਼ 'ਤੇ ਲਿਆ ਗਿਆ ਅਹਿਮ ਫੈਸਲਾ, 18 ਫਰਵਰੀ ਨੂੰ ਹੋਵੇਗਾ ਬਜਟ ਪੇਸ਼

By  Jashan A January 29th 2019 12:56 PM -- Updated: January 29th 2019 01:27 PM

ਪੰਜਾਬ ਕੈਬਿਨਟ ਮੀਟਿੰਗ 'ਚ ਬਜਟ ਇਜਲਾਸ ਦੀ ਤਾਰੀਖ਼ 'ਤੇ ਲਿਆ ਗਿਆ ਅਹਿਮ ਫੈਸਲਾ, 18 ਫਰਵਰੀ ਨੂੰ ਹੋਵੇਗਾ ਬਜਟ ਪੇਸ਼,ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ‘ਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ‘ਚ ਕੈਬਿਨਟ ਵੱਲੋਂ ਕਈ ਅਹਿਮ ਫੈਸਲ ਲੈਂਦੇ ਹੋਏ ਬਜਟ ਇਜਲਾਸ ਦੀ ਤਾਰੀਖ਼ ਐਲਾਨ ਦਿੱਤੀ ਗਈ ਹੈ।

Capt Amarinder Singh ਪੰਜਾਬ ਕੈਬਿਨਟ ਮੀਟਿੰਗ 'ਚ ਬਜਟ ਇਜਲਾਸ ਦੀ ਤਾਰੀਖ਼ 'ਤੇ ਲਿਆ ਗਿਆ ਅਹਿਮ ਫੈਸਲਾ, 18 ਫਰਵਰੀ ਨੂੰ ਹੋਵੇਗਾ ਬਜਟ ਪੇਸ਼

ਜਿਸ ਕਾਰਨ ਪੰਜਾਬ ਦਾ ਬਜਟ 18 ਫਰਵਰੀ ਨੂੰ ਪੇਸ਼ ਹੋਵੇਗਾ। ਦੱਸ ਦੇਈਏ ਕਿ 12 ਤੋਂ 22 ਤਾਰੀਖ ਤੱਕ ਬਜਟ ਸੈਸ਼ਨ ਚੱਲੇਗਾ।ਦੱਸਣਯੋਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 18 ਫਰਵਰੀ ਪੰਜਾਬ ਦਾ ਬਜਟ ਪੇਸ਼ ਕਰਨਗੇ।

Capt Amarinder Singh led Government to present 2019-20 budget on February 18 ਪੰਜਾਬ ਕੈਬਿਨਟ ਮੀਟਿੰਗ 'ਚ ਬਜਟ ਇਜਲਾਸ ਦੀ ਤਾਰੀਖ਼ 'ਤੇ ਲਿਆ ਗਿਆ ਅਹਿਮ ਫੈਸਲਾ, 18 ਫਰਵਰੀ ਨੂੰ ਹੋਵੇਗਾ ਬਜਟ ਪੇਸ਼

ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਉਪ ਧਾਰਾ (1) ਤਹਿਤ 15ਵੀਂ ਪੰਜਾਬ ਵਿਧਾਨ ਸਭਾ ਦਾ 7ਵਾਂ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਬਜਟ ਇਜਲਾਸ 12 ਫਰਵਰੀ ਨੂੰ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਜਿਸ ਤੋਂ ਬਾਅਦ ਉਸੇ ਦਿਨ ਬਾਅਦ ਦੁਪਹਿਰ 2 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀ ਜਾਣਗੀਆਂ। 13 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ। 15 ਫਰਵਰੀ ਨੂੰ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਪੇਸ਼ ਹੋਵੇਗਾ ਜਿਸ ਤੋਂ ਬਾਅਦ ਭਾਸ਼ਣ ’ਤੇ ਬਹਿਸ ਆਰੰਭ ਹੋਵੇਗੀ ਜੋ ਦਿਨ ਭਰ ਚੱਲੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ 18 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਸਾਲ 2017-18 ਲਈ ਭਾਰਤ ਦੇ ਕੰਪਟ੍ਰੋਲਰ ਅਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ (ਸਿਵਲ, ਵਪਾਰਕ), ਸਾਲ 2017-18 ਲਈ ਵਿੱਤੀ ਲੇਖੇ ਅਤੇ ਸਾਲ 2017-18 ਲਈ ਨਮਿੱਤਣ ਲੇਖੇ ਪੇਸ਼ ਹੋਣਗੇ।

ਇਸੇ ਤਰਾਂ 18 ਫਰਵਰੀ ਨੂੰ ਸਾਲ 2018-19 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2018-19 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ ਤੇ ਨਮਿੱਤਣ ਬਿੱਲ ਅਤੇ ਸਾਲ 2019-20 ਲਈ ਬਜਟ ਅਨੁਮਾਨ ਸਦਨ ਅੱਗੇ ਪੇਸ਼ ਕੀਤੇ ਜਾਣਗੇ।

ਬੁਲਾਰੇ ਨੇ ਦੱਸਿਆ ਕਿ 20 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਬਜਟ ਅਨੁਮਾਨਾਂ ’ਤੇ ਆਮ ਬਹਿਸ ਸ਼ੁਰੂ ਹੋਵੇਗੀ। 21 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ ਜਿਸ ਤੋਂ ਬਾਅਦ  ਬਜਟ ਅਨੁਮਾਨਾਂ ਦੀਆਂ ਮੰਗਾਂ ’ਤੇ ਬਹਿਸ ਅਤੇ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।

-PTC News

Related Post