ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਕਈ ਅਹਿਮ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ

By  Jashan A September 16th 2019 08:30 AM

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਕਈ ਅਹਿਮ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ,ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਅੱਜ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਹੋਵੇਗੀ।

Punjab Cabinet Meeting Today ਇਸ ਬੈਠਕ 'ਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਕਿਹਾ ਜਾ ਰਿਹਾ ਹੈ ਮੀਟਿੰਗ ਦੌਰਾਨ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਲੈ ਕੇ ਇੱਕ ਦਿਨ ਦਾ ਵਿਧਾਨ ਸਭਾ ਸੈਸ਼ਨ ਸੱਦੇ ਜਾਣ ਬਾਰੇ ਚਰਚਾ ਹੋ ਸਕਦੀ ਹੈ।

ਹੋਰ ਪੜ੍ਹੋ:ਜਲੰਧਰ ਪ੍ਰਸ਼ਾਸਨ ਦੀ ਕਾਰਵਾਈ, ਨਾਜਾਇਜ਼ ਕਬਜ਼ੇ ਹਟਵਾਏ

Punjab Cabinet Meeting Todayਉਥੇ ਹੀ ਸੈਲਰ ਮਾਲਕਾਂ ਨੂੰ ਰਾਹਤ ਦੇਣ ਲਈ ਓ.ਟੀ.ਐੱਸ ਸਕੀਮ ਲਿਆਉਣ 'ਤੇ ਵੀ ਮੋਹਰ ਲੱਗ ਸਕਦੀ ਹੈ। ਇਸ ਤੋਂ ਇਲਾਵਾ ਸਕੂਲ ਫੀਸ ਐਕਟ 2017 ਅਤੇ ਐੱਸ. ਸੀ ਕਮਿਸ਼ਨ ਐਕਟ 'ਚ ਸੋਧ 'ਤੇ ਵੀ ਚਰਚਾ ਸੰਭਵ ਹੈ। ਇਸ ਬੈਠਕ ਦੌਰਾਨ ਪੰਜਾਬ ਨਾਲ ਜੁੜੇ ਕਈ ਹੋਰ ਮੁੱਦਿਆਂ 'ਤੇ ਵੀ ਚਰਚਾ ਹੋ ਸਕਦੀ ਹੈ।

-PTC News

Related Post