ਚੰਡੀਗੜ੍ਹ : ਪੰਜਾਬ ਸਕੱਤਰ ਦੇ ਸੇਵਾ ਮੁਕਤ ਮੁਲਾਜ਼ਮਾਂ ਨੇ ਸਕੱਤਰੇਤ ਦੇ ਬਾਹਰ ਧਰਨਾ ਲਗਾ ਕੇ ਕੀਤਾ ਪ੍ਰਦਰਸ਼ਨ

By  Shanker Badra November 15th 2019 01:44 PM

ਚੰਡੀਗੜ੍ਹ : ਪੰਜਾਬ ਸਕੱਤਰ ਦੇ ਸੇਵਾ ਮੁਕਤ ਮੁਲਾਜ਼ਮਾਂ ਨੇ ਸਕੱਤਰੇਤ ਦੇ ਬਾਹਰ ਧਰਨਾ ਲਗਾ ਕੇ ਕੀਤਾ ਪ੍ਰਦਰਸ਼ਨ:ਚੰਡੀਗੜ੍ਹ : ਪੰਜਾਬ ਸਕੱਤਰ ਦੇ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਅੱਜ ਸਕੱਤਰੇਤ ਸਥਿਤ ਮੁੱਖ ਸਕੱਤਰ ਦੇ ਦਫ਼ਤਰਬਾਹਰ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਸਕੱਤਰੇਤ ਰਿਟਾਇਰ ਅਫ਼ਸਰ ਐਸੇਸੀਏਸ਼ਨ ਦੇ ਸੱਦੇ ‘ਤੇ ਸੇਵਾ ਮੁਕਤ ਅਫਸਰਾਂ ਅੱਜ ਸਕੱਤਰੇਤ ਦੀ 6ਵੀਂ ਮੰਜ਼ਲ ‘ਤੇ ਮੁੱਖ ਸਕੱਤਰ ਕਰਨ ਅਵਤਾਰ ਦੇ ਦਫ਼ਤਰ ਮੂਹਰੇ ਧਰਨਾ ਲਾਇਆ ਹੈ। [caption id="attachment_360073" align="aligncenter" width="300"]Chandigarh: Punjab Secretary Retired employees Protest Out of the Secretariat ਚੰਡੀਗੜ੍ਹ : ਪੰਜਾਬ ਸਕੱਤਰ ਦੇ ਸੇਵਾ ਮੁਕਤ ਮੁਲਾਜ਼ਮਾਂ ਨੇ ਸਕੱਤਰੇਤ ਦੇ ਬਾਹਰ ਧਰਨਾ ਲਗਾ ਕੇ ਕੀਤਾ ਪ੍ਰਦਰਸ਼ਨ[/caption] ਮਿਲੀ ਜਾਣਕਾਰੀ ਅਨੁਸਾਰ ਮੁਲਾਜ਼ਮਾਂ ਵਲੋਂ ਪੈਨਸ਼ਨ ਨੂੰ ਲੈ ਕੇ ਇਹ ਧਰਨਾ ਲਾਇਆ ਗਿਆ ਹੈ ਅਤੇ ਪ੍ਰਦਰਸ਼ਨਕਾਰੀਆਂ 'ਚ ਸੁਪਰਡੈਂਟ ਸਮੇਤ ਕਈ ਮੁਲਾਜ਼ਮ ਸ਼ਾਮਲ ਹਨ। ਇਸ ਦੌਰਾਨ ਉਨ੍ਹਾਂ ਨੇ ਪੈਨਸ਼ਨ ਮੁੜ ਮਿੱਥਣ, ਡੀ.ਏ. ਅਤੇ ਤਨਖਾਹ ਕਮਿਸ਼ਨ ਲਾਗੂ ਕਰਨ ਦੀ ਮੰਗ ਕੀਤੀ ਹੈ। [caption id="attachment_360075" align="aligncenter" width="300"]Chandigarh: Punjab Secretary Retired employees Protest Out of the Secretariat ਚੰਡੀਗੜ੍ਹ : ਪੰਜਾਬ ਸਕੱਤਰ ਦੇ ਸੇਵਾ ਮੁਕਤ ਮੁਲਾਜ਼ਮਾਂ ਨੇ ਸਕੱਤਰੇਤ ਦੇ ਬਾਹਰ ਧਰਨਾ ਲਗਾ ਕੇ ਕੀਤਾ ਪ੍ਰਦਰਸ਼ਨ[/caption] ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪਹਿਲੀ ਵਾਰ ਉਨ੍ਹਾਂ ਨੇ ਸਕੱਤਰੇਤ ਦੀ ਇਮਾਰਤ 'ਚ ਮੁੱਖ ਸਕੱਤਰ ਦੇ ਦਫਤਰ ਬਾਹਰ ਧਰਨਾ ਦਿੱਤਾ ਹੈ। ਇਸ ਦੇ ਇਲਾਵਾ ਉਨ੍ਹਾਂ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਵੀ ਪ੍ਰਦਰਸ਼ਨ ਕੀਤਾ ਹੈ। -PTCNews

Related Post