ਚੰਡੀਗੜ੍ਹ ‘ਚ ਅੱਜ ਸਵੇਰੇ ਕੋਰੋਨਾ ਦੇ 5 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, ਕੁੱਲ ਗਿਣਤੀ ਹੋਈ 120

By  Shanker Badra May 6th 2020 01:48 PM

ਚੰਡੀਗੜ੍ਹ ‘ਚ ਅੱਜ ਸਵੇਰੇ ਕੋਰੋਨਾ ਦੇ 5 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, ਕੁੱਲ ਗਿਣਤੀ ਹੋਈ 120:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਚੰਡੀਗੜ੍ਹ 'ਚ ਵੀ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਚੰਡੀਗੜ੍ਹ 'ਚ ਅੱਜ ਸਵੇਰੇ 5 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ।

ਚੰਡੀਗੜ੍ਹ 'ਚ ਬੁੱਧਵਾਰ ਨੂੰ 5 ਨਵੇਂ ਕੋਰੋਨਾ ਦੇ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ ਚਾਰ ਬਾਧੂਧਾਮ ਅਤੇ ਇਕ ਸੈਕਟਰ-56 ਦਾ ਮਾਮਲਾ ਹੈ। ਅੱਜ ਮਿਲੇ ਕੇਸਾਂ ਨੂੰ ਮਿਲਾ ਕੇ ਸ਼ਹਿਰ 'ਚ ਹੁਣ ਕੋਰੋਨਾ ਦੇ ਪਾਜ਼ੀਟਿਵ ਕੇਸਾਂ ਦੀ ਗਿਣਤੀ 120 ਤੱਕ ਪਹੁੰਚ ਗਈ ਹੈ। ਇਸ ਤਰ੍ਹਾਂ ਕੋਰੋਨਾ ਦੇ ਕੇਸਾਂ 'ਚ ਵਾਧਾ ਹੋਣ ਨਾਲ ਸਿਹਤ ਵਿਭਾਗ 'ਚ ਵੀ ਚਿੰਤਾ ਪਾਈ ਜਾ ਰਹੀ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸ਼ਹਿਰ ਵਿਚ 15 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਸਨ। ਬਾਪੂਧਾਮ ਦੀ ਚੈਨ ਲਗਾਤਾਰ ਲੰਬੀ ਹੁੰਦੀ ਜਾ ਰਹੀ ਹੈ। ਸੈਕਟਰ-26 ਬਾਪੂਧਾਮ ਤੋਂ ਮੰਗਲਵਾਰ ਨੂੰ 10 ਪਾਜ਼ੀਟਿਵ ਕੇਸ ਸਾਹਮਣੇ ਆਏ ਸਨ ਜਦਕਿ ਧਨਾਸ ਤੋਂ ਇਕ ਤੇ ਸੈਕਟਰ-30 ਤੋਂ 2 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ।

ਸਿਹਤ ਵਿਭਾਗ ਵੱਲੋਂ ਇਨ੍ਹਾਂ ਮਰੀਜ਼ਾਂ ਦੇ ਸੰਪਰਕ 'ਚ ਆਏ ਆਉਣ ਵਾਲੇ ਲੋਕਾਂ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਦਾ ਟ੍ਰੀਟਮੈਂਟ ਸ਼ੁਰੂ ਹੋਣ ਦੇ ਨਾਲ ਹੀ ਸਿਹਤ ਵਿਭਾਗ ਨੇ ਕੰਟੈਕਟ ਟ੍ਰੇਸਿੰਗ ਦਾ ਕੰਮ ਸ਼ੁਰੂ ਕਰ ਕੇ ਇਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਕੁਆਰੰਟਾਈਨ ਕਰ ਦਿੱਤਾ ਹੈ। 21 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਬਾਪੂਧਾਮ ਤੋਂ ਹੁਣ ਤੱਕ 61 ਮਾਮਲੇ ਸਾਹਮਣੇ ਆ ਚੁੱਕੇ ਹਨ।

-PTCNews

Related Post