ਚੰਡੀਗੜ੍ਹ 'ਚ ਮਿਲਿਆ ਕੋਰੋਨਾ ਵਾਇਰਸ ਦਾ ਇੱਕ ਹੋਰ ਪਾਜ਼ੀਟਿਵ ਮਾਮਲਾ, ਦੁਬਈ ਤੋਂ ਆਇਆ ਸੀ 22 ਸਾਲਾ ਨੌਜਵਾਨ

By  Shanker Badra March 27th 2020 08:38 PM

ਚੰਡੀਗੜ੍ਹ 'ਚ ਮਿਲਿਆ ਕੋਰੋਨਾ ਵਾਇਰਸ ਦਾ ਇੱਕ ਹੋਰ ਪਾਜ਼ੀਟਿਵ ਮਾਮਲਾ, ਦੁਬਈ ਤੋਂ ਆਇਆ ਸੀ 22 ਸਾਲਾ ਨੌਜਵਾਨ:ਚੰਡੀਗੜ੍ਹ : ਚੀਨ ਦੇ ਵੁਹਾਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਜਕੜ ਵਿਚ ਲੈ ਲਿਆ ਹੈ। ਇਹ ਅੰਕੜੇ ਐਨੀ ਤੇਜ਼ੀ ਨਾਲ ਵਧ ਰਹੇ ਹਨ ਕਿ ਹਰ ਤੀਜੇ ਦਿਨ ਮੌਤਾਂ ਦੀ ਗਿਣਤੀ ਦੁਗਣੇ ਤੋਂ ਵੀ ਵਧੇਰੇ ਹੋ ਰਹੀ ਹੈ। ਭਾਰਤ ਵਿਚ ਹੁਣ ਤੱਕ ਕੋਰੋਨਾ ਦੇ ਤਕਰੀਬਨ 724 ਮਾਮਲੇ ਹੋਏ ਹਨ, ਇਸ ਦੇ ਨਾਲ ਹੀ 17 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਚੰਡੀਗੜ੍ਹ 'ਚ 22 ਸਾਲਾ ਇੱਕ ਨੌਜਵਾਨ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਉਕਤ ਨੌਜਵਾਨ ਦੁਬਈ ਦੀ ਯਾਤਰਾ ਕਰ ਕੇ ਆਇਆ ਸੀ। ਜਿਸ ਤੋਂ ਬਾਅਦ ਚੰਡੀਗੜ੍ਹ 'ਚ ਹੁਣ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 8 ਹੋ ਗਈ ਹੈ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚ 38 ਕੇਸ ਪਾਜ਼ੀਟਿਵ ਪਾਏ ਹਨ। ਇਨ੍ਹਾਂ 'ਚ ਸਭ ਤੋਂ ਵੱਧ ਨਵਾਂਸ਼ਹਿਰ ਦੇ 19, ਐੱਸ.ਏ.ਐੱਸ. ਨਗਰ (ਮੋਹਾਲੀ) ਦੇ 6, ਹੁਸ਼ਿਆਰਪੁਰ ਦੇ 5, ਜਲੰਧਰ ਦੇ 5, ਲੁਧਿਆਣਾ 1 ਅਤੇ ਅੰਮ੍ਰਿਤਸਰ ਦੇ 2 ਮਾਮਲੇ ਸਾਹਮਣੇ ਆਏ ਹਨ ,ਜਿਨ੍ਹਾਂ 'ਚੋਂ ਅੰਮ੍ਰਿਤਸਰ ਦਾ ਇੱਕ ਵਿਅਕਤੀ ਵੀਰਵਾਰ ਨੂੰ ਰੀਕਵਰ ਹੋ ਗਿਆ ਹੈ।

-PTCNews

Related Post