ਚੰਡੀਗੜ੍ਹ ਦੇ ਟ੍ਰਿਬਿਊਨ ਚੌਕ ਕੋਲ ਵਾਪਰਿਆ ਦਰਦਨਾਕ ਹਾਦਸਾ, ਐਕਟਿਵਾ ਸਵਾਰ ਮੁਟਿਆਰ ਨੂੰ ਹਰਿਆਣਾ ਰੋਡਵੇਜ਼ ਦੀ ਬੱਸ ਨੇ ਦਰੜਿਆ

By  Jashan A January 23rd 2019 09:24 PM -- Updated: January 23rd 2019 09:28 PM

ਚੰਡੀਗੜ੍ਹ ਦੇ ਟ੍ਰਿਬਿਊਨ ਚੌਕ ਕੋਲ ਵਾਪਰਿਆ ਦਰਦਨਾਕ ਹਾਦਸਾ, ਐਕਟਿਵਾ ਸਵਾਰ ਮੁਟਿਆਰ ਨੂੰ ਹਰਿਆਣਾ ਰੋਡਵੇਜ਼ ਦੀ ਬੱਸ ਨੇ ਦਰੜਿਆ,ਚੰਡੀਗੜ੍ਹ: ਦਿਨ ਬ ਦਿਨ ਲਗਾਤਾਰ ਹੋ ਰਹੇ ਸੜਕੀ ਹਾਦਸਿਆਂ ‘ਚ ਵਾਧੇ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਵੱਧ ਰਹੀ ਠੰਡ ਤੇ ਸੰਘਣੀ ਧੁੰਦ ਕਾਰਨ ਇਹਨਾਂ ਹਾਦਸਿਆਂ ‘ਚ ਹੋਰ ਵੀ ਵਾਧਾ ਹੋ ਰਿਹਾ ਹੈ। ਜਿਸ ਕਾਰਨ ਰੋਜ਼ਾਨਾ ਹੀ ਕਈ ਹਾਦਸਿਆਂ ਦੇ ਮਾਮਲੇ ਸਾਹਮਣੇ ਆਉਂਦੇ ਹਨ।ਅਜਿਹਾ ਇਕ ਹੋਰ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ, ਜਿਥੇ ਹਰਿਆਣਾ ਰੋਡਵੇਜ ਦੀ ਬੱਸ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ।

asr ਚੰਡੀਗੜ੍ਹ ਦੇ ਟ੍ਰਿਬਿਊਨ ਚੌਕ ਕੋਲ ਵਾਪਰਿਆ ਦਰਦਨਾਕ ਹਾਦਸਾ, ਐਕਟਿਵਾ ਸਵਾਰ ਮੁਟਿਆਰ ਨੂੰ ਹਰਿਆਣਾ ਰੋਡਵੇਜ਼ ਦੀ ਬੱਸ ਨੇ ਦਰੜਿਆ

ਜਿਸ ਕਾਰਨ 26 ਸਾਲਾਂ ਮੁਟਿਆਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਬੱਸ ਚੰਡੀਗੜ੍ਹ ਤੋਂ ਅੰਬਾਲਾ ਕੈਂਟ ਚਲਦੀ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋ ਟ੍ਰਿਬਿਊਨ ਚੌਕ ਦੀਆਂ ਲਾਈਟਾਂ 'ਤੇ ਖੜੀਆਂ ਸਕੂਟਰੀ ਸਵਾਰ 2 ਮੁਟਿਆਰਾਂ ਨੂੰ ਪਿੱਛੋਂ ਤੇਜ਼ ਰਫਤਾਰ ਨਾਲ ਆਉਂਦੀ ਰੋਡਵੇਜ਼ ਬੱਸ ਨੇ ਟੱਕਰ ਮਾਰ ਦਿੱਤੀ।

asr ਚੰਡੀਗੜ੍ਹ ਦੇ ਟ੍ਰਿਬਿਊਨ ਚੌਕ ਕੋਲ ਵਾਪਰਿਆ ਦਰਦਨਾਕ ਹਾਦਸਾ, ਐਕਟਿਵਾ ਸਵਾਰ ਮੁਟਿਆਰ ਨੂੰ ਹਰਿਆਣਾ ਰੋਡਵੇਜ਼ ਦੀ ਬੱਸ ਨੇ ਦਰੜਿਆ

ਮ੍ਰਿਤਕ ਦੀ ਪਹਿਚਾਣ ਅਨੀਤਾ ਵਜੋਂ ਹੋਈ ਹੈ, ਜੋ ਕਿ ਆਸਾਮ ਦੀ ਰਹਿਣ ਵਾਲੀ ਸੀ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ 'ਤੇ ਫ਼ਰਾਰ ਹੋ ਗਿਆ।

asr ਚੰਡੀਗੜ੍ਹ ਦੇ ਟ੍ਰਿਬਿਊਨ ਚੌਕ ਕੋਲ ਵਾਪਰਿਆ ਦਰਦਨਾਕ ਹਾਦਸਾ, ਐਕਟਿਵਾ ਸਵਾਰ ਮੁਟਿਆਰ ਨੂੰ ਹਰਿਆਣਾ ਰੋਡਵੇਜ਼ ਦੀ ਬੱਸ ਨੇ ਦਰੜਿਆ

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ ਨੇ ਘਟਨਾ ਦਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਬੱਸ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

-PTC News

Related Post