ਚੰਡੀਗੜ੍ਹ 'ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ 2 ਵਿਦਿਆਰਥੀਆਂ ਨੂੰ ਗੋਲੀਆਂ ਨਾਲ ਭੁੰਨਿਆਂ

By  Jashan A December 19th 2019 10:22 AM -- Updated: December 19th 2019 10:26 AM

ਚੰਡੀਗੜ੍ਹ 'ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ 2 ਵਿਦਿਆਰਥੀਆਂ ਨੂੰ ਗੋਲੀਆਂ ਨਾਲ ਭੁੰਨਿਆਂ,ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 15 'ਚ ਬੀਤੀ ਰਾਤ ਕੁਝ ਅਣਪਛਾਤੇ ਲੋਕਾਂ ਨੇ ਘਰ 'ਚ ਵੜ੍ਹ ਕੇ ਕਾਲਜ ਦੇ 2 ਵਿਦਿਆਰਥੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

Chd ਮ੍ਰਿਤਕਾਂ ਦੀ ਪਛਾਣ ਜੀਂਦ ਦੇ ਅਜੈ ਕੁਮਾਰ ਅਤੇ ਵਿਨੀਤ ਵਜੋਂ ਹੋਈ ਹੈ, ਜੋ ਚੰਡੀਗੜ੍ਹ ਜੀ.ਸੀ. ਐੱਮ ਕਾਲਜ 'ਚ ਪੜਦੇ ਸਨ। ਦੱਸਿਆ ਆ ਰਿਹਾ ਹੈ ਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਮਗਰੋਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।

ਹੋਰ ਪੜ੍ਹੋ:ਚੰਡੀਗੜ੍ਹ: ਸੈਕਟਰ 42 ਸਥਿਤ ਇੱਕ ਘਰ 'ਚ ਫਟਿਆ ਸਿਲੰਡਰ, ਪਿਓ-ਪੁੱਤ ਜ਼ਖਮੀ

Firing ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮਾਂ ਨੇ ਦੋਨਾਂ 'ਤੇ ਕੁੱਲ 9 ਗੋਲੀਆਂ ਚਲਾਈਆਂ, ਜਦੋ ਕਿ 2 ਜਿੰਦਾ ਕਾਰਤੂਸ ਵੀ ਬਰਾਮਦ ਹੋਏ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਬਰਾਮਦ ਕਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

-PTC News

Related Post