ਚੰਡੀਗੜ੍ਹ ਦੇ ਸੈਕਟਰ-52 'ਚ ਅਣਪਛਾਤੇ ਨੌਜਵਾਨਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ

By  Shanker Badra February 10th 2020 04:19 PM

ਚੰਡੀਗੜ੍ਹ ਦੇ ਸੈਕਟਰ-52 'ਚ ਅਣਪਛਾਤੇ ਨੌਜਵਾਨਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ:ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-52 ਵਿਖੇ ਇੱਕ ਘਰ ਦੇ ਬਾਹਰ ਖੜ੍ਹੀ ਗੱਡੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਕਰਮੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। [caption id="attachment_388053" align="aligncenter" width="300"]Chandigarh Sector-52 Unidentified youths Fire car Out of the house ਚੰਡੀਗੜ੍ਹ ਦੇ ਸੈਕਟਰ-52 'ਚ ਅਣਪਛਾਤੇ ਨੌਜਵਾਨਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ   [/caption] ਮਿਲੀ ਜਾਣਕਾਰੀ ਅਨੁਸਾਰ ਸੈਕਟਰ-52 ਨਿਵਾਸੀ ਰਾਮ ਸ਼ੰਕਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਮਨੀਮਾਜਰਾ 'ਚ ਗੱਡੀਆਂ ਦੇ ਸੀਟ ਕਵਰ ਬਣਾਉਣ ਦਾ ਕੰਮ ਕਰਦਾ ਹੈ। ਉਸ ਨੇ ਮਨੀਮਾਜਰਾ ਤੋਂ ਆ ਕੇ ਆਪਣੀ ਗੱਡੀ ਘਰ ਦੇ ਬਾਹਰ ਖੜ੍ਹੀ ਕੀਤੀ ਸੀ। ਇਸ ਦੌਰਾਨ ਰਾਤ ਨੂੰ ਦੋ ਨੌਜਵਾਨ ਆਏ ਅਤੇ ਉਨ੍ਹਾਂ ਨੇ ਆਉਂਦੇ ਹੀ ਗੱਡੀ ਦੇ ਸ਼ੀਸ਼ੇ ਤੋੜ ਕੇ ਪੈਟਰੋਲ ਪਾ ਦਿੱਤਾ ਅਤੇ ਗੱਡੀ ਨੂੰ ਅੱਗ ਲਗਾ ਕੇ ਫਰਾਰ ਹੋ ਗਏ। [caption id="attachment_388055" align="aligncenter" width="300"]Chandigarh Sector-52 Unidentified youths Fire car Out of the house ਚੰਡੀਗੜ੍ਹ ਦੇ ਸੈਕਟਰ-52 'ਚ ਅਣਪਛਾਤੇ ਨੌਜਵਾਨਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ   [/caption] ਇਸ ਦੌਰਾਨ ਅੱਗ ਲੱਗਣ ਨਾਲ ਗੱਡੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਹੈ। ਜਿਸ ਤੋਂ ਬਾਅਦ ਸੈਕਟਰ-36 ਥਾਣਾ ਪੁਲਿਸ ਨੇ ਦੋਵਾਂ ਅਣਪਛਾਤੇ ਨੌਜਵਾਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। -PTCNews

Related Post