ਸਿੱਖ ਔਰਤਾਂ ਲਈ ਖ਼ੁਸ਼ਖ਼ਬਰੀ , ਚੰਡੀਗੜ 'ਚ ਸਿੱਖ ਔਰਤਾਂ ਨੂੰ ਹੈਲਮਟ ਪਾਉਣ ਤੋਂ ਮਿਲੀ ਛੋਟ

By  Shanker Badra October 11th 2018 04:03 PM -- Updated: October 11th 2018 04:13 PM

ਸਿੱਖ ਔਰਤਾਂ ਲਈ ਖ਼ੁਸ਼ਖ਼ਬਰੀ , ਚੰਡੀਗੜ 'ਚ ਸਿੱਖ ਔਰਤਾਂ ਨੂੰ ਹੈਲਮਟ ਪਾਉਣ ਤੋਂ ਮਿਲੀ ਛੋਟ :ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵੱਲੋਂ ਅੱਜ ਸਿੱਖ ਔਰਤਾਂ ਲਈ ਹੈਲਮਟ ਪਾਉਣ ਦੇ ਮਾਮਲੇ ਸਬੰਧੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ।ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਦੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿੱਖ ਔਰਤਾਂ ਦੇ ਹੱਕ 'ਚ ਵੱਡਾ ਫੈਸਲਾ ਦਿੰਦਿਆਂ ਚੰਡੀਗੜ ਪ੍ਰਸਾਸ਼ਨ ਨੂੰ ਸਿੱਖ ਔਰਤਾਂ ਨੂੰ ਚੰਡੀਗੜ 'ਚ ਹੈਲਮਟ ਪਾਉਣ ਤੋਂ ਛੋਟ ਦੇਣ ਦੀ ਸਲਾਹ ਦਿੱਤੀ ਹੈ।

ਕੇਂਦਰੀ ਗ੍ਰਹਿ ਵਿਭਾਗ ਨੇ ਇਹ ਫੈਸਲਾ ਸਿੱਖ ਜਥੇਬੰਦੀਆਂ ਅਤੇ ਅਕਾਲੀ ਦਲ ਵੱਲੋਂ ਚੰਡੀਗੜ ਪ੍ਰਸ਼ਾਸਨ ਦੇ ਫੈਸਲੇ ਦਾ ਵਿਰੋਧ ਕਰਨ ਤੋਂ ਬਾਅਦ ਲਿਆ ਹੈ।ਗ੍ਰਹਿ ਵਿਭਾਗ ਵਲੋਂ ਦਿੱਤੀ ਗਈ ਸਲਾਹ 'ਚ ਦੱਸਿਆ ਕਿ ਦਿੱਲੀ ਸਰਕਾਰ ਦੀ ਤਰਾਂ ਹੀ ਚੰਡੀਗੜ ਪ੍ਰਸ਼ਾਸਨ ਵੀ ਸਿੱਖ ਔਰਤਾਂ ਨੂੰ ਹੈਲਮਟ ਤੋਂ ਛੋਟ ਦੇ ਸਕਦਾ ਹੈ।

ਇਸ ਵਫ਼ਦ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ,ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ,ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਇਸ ਵਫ਼ਦ ਵਿੱਚ ਸ਼ਾਮਿਲ ਸਨ।

-PTCNews

Related Post