ਸਾਂਝੇ ਸਮਾਗਮਾਂ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਆਗਤ

By  Jashan A October 21st 2019 05:11 PM

ਸਾਂਝੇ ਸਮਾਗਮਾਂ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਆਗਤ,ਚੰਡੀਗੜ੍ਹ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ। ਜਿਸ ‘ਚ ਸਮਾਗਮਾਂ ਸਬੰਧੀ ਕਈ ਅਹਿਮ ਫੈਸਲੇ ਲਏ ਗਏ।

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਅੱਜ ਵੱਡਾ ਫੈਸਲਾ ਲਿਆ ਗਿਆ ਹੈ ਕਿ ਗੁਰਪੁਰਬ ਮੌਕੇ ਕਰਵਾਏ ਜਾਣ ਵਾਲੇ ਸਾਰੇ ਪ੍ਰੋਗਰਾਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਟੇਜ ਤੋਂ ਸਾਂਝੇ ਤੌਰ ‘ਤੇ ਕੀਤੇ ਜਾਣਗੇ।

ਹੋਰ ਪੜ੍ਹੋ: ਤਰਨਤਾਰਨ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਹਥਿਆਰਾਂ ਸਣੇ 3 ਕਾਬੂ

https://twitter.com/drcheemasad/status/1186229059224686593?s=20

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਪਾਰਟੀ ਆਗੂ ਦਲਜੀਤ ਸਿੰਘ ਚੀਮਾ ਵਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਇਤਿਹਾਸਕ ਫ਼ੈਸਲਾ ਹੈ ਅਤੇ ਅਸੀਂ ਦਾ ਸਵਾਗਤ ਕਰਦੇ ਹਾਂ।

-PTC News

Related Post