ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

By  Jashan A January 6th 2019 12:20 PM -- Updated: January 6th 2019 01:05 PM

ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ,ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗੀ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਅੱਜ ਵੱਡਾ ਫੈਸਲਾ ਲਿਆ ਹੈ। ਜਿਸ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ।

ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਆਪਣੀ ਦਿਸ਼ਾ ਤੋਂ ਭਟਕ ਗਈ ਹੈ।ਇਸ ਤੋਂ ਪਹਿਲਾਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਹਾਈ ਕਮਾਨ ਨੇ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਸੀ।

ਸੁਖਪਾਲ ਖਹਿਰਾ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਗਿਆ ਹੈ।

-PTC News

Related Post