ਆਪਣੀਆਂ ਮੰਗਾਂ ਨੂੰ ਲੈ ਕੇ ਅੈੱਸ.ਐੱਸ.ਏ/ਰਮਸਾ ਅਧਿਆਪਕ ਮੋਰਚੇ ਦਾ ਵਫ਼ਦ ਅੱਜ ਕਰੇਗਾ ਸਿੱਖਿਆ ਮੰਤਰੀ ਨਾਲ ਮੁਲਾਕਾਤ

By  Jashan A December 18th 2018 10:10 AM

ਆਪਣੀਆਂ ਮੰਗਾਂ ਨੂੰ ਲੈ ਕੇ ਅੈੱਸ.ਐੱਸ.ਏ/ਰਮਸਾ ਅਧਿਆਪਕ ਮੋਰਚੇ ਦਾ ਵਫ਼ਦ ਅੱਜ ਕਰੇਗਾ ਸਿੱਖਿਆ ਮੰਤਰੀ ਨਾਲ ਮੁਲਾਕਾਤ,ਚੰਡੀਗੜ੍ਹ: ਪਿਛਲੇ ਕੁਝ ਸਮੇਂ ਤੋਂ ਰਮਸਾ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ।ਲਗਾਤਾਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਹੱਲਾ ਬੋਲਿਆ ਜਾ ਰਿਹਾ ਹੈ,

SSA.RMSA ਆਪਣੀਆਂ ਮੰਗਾਂ ਨੂੰ ਲੈ ਕੇ ਅੈੱਸ.ਐੱਸ.ਏ/ਰਮਸਾ ਅਧਿਆਪਕ ਮੋਰਚੇ ਦਾ ਵਫ਼ਦ ਅੱਜ ਕਰੇਗਾ ਸਿੱਖਿਆ ਮੰਤਰੀ ਨਾਲ ਮੁਲਾਕਾਤ

ਜਿਸ ਨੂੰ ਲੈ ਕੇ ਅਧਿਆਪਕਾਂ ਦੀਆਂ ਹੁਣ ਤੱਕ ਸਰਕਾਰ ਦੇ ਨੁਮਾਇੰਦਿਆਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਅਜੇ ਤੱਕ ਅਧਿਆਪਕਾਂ ਦੀਆਂ ਮੁਸ਼ਕਲਾਂ ਦਾ ਹੱਲ ਨਹੀਂ ਹੋਇਆ।ਮਿਲੀ ਜਾਣਕਾਰੀ ਮੁਤਾਬਕ ਅੱਜ ਵੀ ਅਧਿਆਪਕ ਮੋਰਚਾ ਦਾ ਵਫਦ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨਾਲ ਮੁਲਾਕਾਤ ਕਰ ਰਿਹਾ ਹੈ।

ਹੋਰ ਪੜ੍ਹੋ: ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਜਲਦੀ ਹੀ ਬਣੇਗੀ ਦੁਲਹਣ ,ਕਸ਼ਮੀਰੀ ਮੁੰਡੇ ਨਾਲ ਲਵੇਗੀ ਫੇਰੇ

ਦੱਸ ਦੇਈਏ ਕਿ 4 ਦਸੰਬਰ ਨੂੰ ਅਧਿਆਪਕਾਂ ਨੇ 58 ਦਿਨ ਬਾਅਦ ਧਰਨਾ ਖ਼ਤਮ ਕਰ ਦਿੱਤਾ ਸੀ, ਜਿਸ ਦੌਰਾਨ ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਆਉਣ ਵਾਲੇ ਸਮੇਂ 'ਚ ਸਾਰੇ ਅਧਿਆਪਕਾਂ ਨੂੰ ਪੂਰੀ ਤਨਖਾਹ ਮਿਲੇਗੀ।

SSA.RMSA teachers ਆਪਣੀਆਂ ਮੰਗਾਂ ਨੂੰ ਲੈ ਕੇ ਅੈੱਸ.ਐੱਸ.ਏ/ਰਮਸਾ ਅਧਿਆਪਕ ਮੋਰਚੇ ਦਾ ਵਫ਼ਦ ਅੱਜ ਕਰੇਗਾ ਸਿੱਖਿਆ ਮੰਤਰੀ ਨਾਲ ਮੁਲਾਕਾਤ

ਇਸ ਮੁਲਾਕਾਤ 'ਚ ਸਿੱਖਿਆ ਮੰਤਰੀ ਦੁਆਰਾ ਕੀਤੇ ਅੈਲਾਨ ਮੁਤਾਬਕ ਅਧਿਆਪਕਾਂ ਦੀਆਂ ਵਿਕਟੇਮਾਈਜੇਸ਼ਨਾਂ ਰੱਦ ਕਰਵਾਉਣ, ਤਨਖਾਹ ਕਟੌਤੀ ਸਮੇਤ ਬਾਕੀ ਮੰਗਾਂ ਲਈ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾਏ ਜਾਣ ਅਤੇ ਅੈੱਸ.ਐੱਸ.ਏ/ਰਮਸਾ ਅਧਿਆਪਕਾਂ ਦੀਆਂ ਪਿਛਲੇ 6 ਮਹੀਨੇ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ ਸਮੇਤ ਹੋਰ ਵੱਖ ਵੱਖ ਪੂਰੀਆਂ ਕਰਵਾਏ ਜਾਣ ਦੀ ਮੰਗ ਕੀਤੀ ਜਾਵੇਗੀ।

-PTC News

Related Post