ਚੰਡੀਗੜ੍ਹ ਯੂਨੀਵਰਸਿਟੀ 'ਚ ਪੰਜਾਬ ਸਰਕਾਰ ਨੇ ਮਨਾਇਆ ਸੂਬਾ ਪੱਧਰੀ ਸਪੋਰਟਸ ਡੇਅ, ਖਿਡਾਰੀਆਂ ਲਈ ਕੀਤੇ ਵੱਡੇ ਐਲਾਨ

By  Jashan A August 29th 2019 05:18 PM

ਚੰਡੀਗੜ੍ਹ ਯੂਨੀਵਰਸਿਟੀ 'ਚ ਪੰਜਾਬ ਸਰਕਾਰ ਨੇ ਮਨਾਇਆ ਸੂਬਾ ਪੱਧਰੀ ਸਪੋਰਟਸ ਡੇਅ, ਖਿਡਾਰੀਆਂ ਲਈ ਕੀਤੇ ਵੱਡੇ ਐਲਾਨ,ਚੰਡੀਗੜ੍ਹ: ਦੇਸ਼ ਭਰ 'ਚ ਅੱਜ ਨੈਸ਼ਨਲ ਸਪੋਰਟਸ ਡੇਅ ਮਨਾਇਆ ਗਿਆ। ਜਿਸ ਦੌਰਾਨ ਅੱਜ ਪੰਜਾਬ ਸਰਕਾਰ ਵੱਲੋਂ ਵੀ ਅੱਜ ਚੰਡੀਗੜ੍ਹ-ਲੁਧਿਆਣਾ ਰੋਡ 'ਤੇ ਪੈਂਦੀ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਸਪੋਰਟਸ ਡੇਅ ਮਨਾਇਆ ਗਿਆ।

cuਜਿਥੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਜਿਸ ਦੌਰਾਨ ਉਹਨਾਂ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਕਈ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਉਹਨਾਂ ਨੇ ਪੰਜਾਬ ਦੇ ਖਿਡਾਰੀਆਂ ਲਈ ਵੀ ਵੱਡਾ ਐਲਾਨ ਕੀਤਾ।

ਹੋਰ ਪੜ੍ਹੋ: ਫਿਰੋਜ਼ਪੁਰ: ਹੜਤਾਲ ਦੌਰਾਨ ਪਨਬੱਸ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

cuਉਹਨਾਂ ਕਿਹਾ ਕਿ ਉਲੰਪਿਕ ਖੇਡਾਂ 'ਚ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰਸੂਬਾ ਸਰਕਾਰ 2.5 ਕਰੋੜ ਰੁਪਏ ਦਾ ਇਨਾਮ ਦੇਵੇਗੀ। ਉਥੇ ਹੀ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ 'ਚ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਸਰਕਾਰ 1-1 ਕਰੋੜ ਰੁਪਏ ਦੀ ਰਾਸ਼ੀ ਨਾਲ ਨਿਵਾਜੇਗੀ।

-PTC News

Related Post