ਚੰਡੀਗੜ੍ਹ ਯੂਨੀਵਰਸਿਟੀ 'ਚ ਹੋਸਟਲ ਦੇ ਕਮਰੇ 'ਚ ਵਿਦਿਆਰਥੀ ਨੇ ਲਿਆ ਫਾਹਾ, ਹੋਈ ਮੌਤ

By  Jashan A October 18th 2019 07:51 AM

ਚੰਡੀਗੜ੍ਹ ਯੂਨੀਵਰਸਿਟੀ 'ਚ ਹੋਸਟਲ ਦੇ ਕਮਰੇ 'ਚ ਵਿਦਿਆਰਥੀ ਨੇ ਲਿਆ ਫਾਹਾ, ਹੋਈ ਮੌਤ,ਖਰੜ: ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਇੱਕ ਵਿਦਿਆਰਥੀ ਵੱਲੋਂ ਹੋਸਟਲ ਦੇ ਕਮਰੇ 'ਚ ਫਾਹਾ ਲੈ ਕੇ ਆਤਮਾ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਰਾਜਨ ਕੁਮਾਰ ਵਾਸੀ ਬਿਹਾਰ ਵਜੋਂ ਹੋਈ ਹੈ।

Suicideਵੀਰਵਾਰ ਦੁਪਹਿਰ 12 ਵਜੇ ਜਦੋਂ ਉਸਦੇ ਦੋਸਤ ਆਪਣੀਆਂ ਕਲਾਸਾਂ ਲਗਾ ਕੇ ਵਾਪਸ ਆਏ ਤਾਂ ਉਨ੍ਹਾਂ ਉਸਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਪਰ ਅੰਦਰੋਂ ਜਦੋਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਉਨ੍ਹਾਂ ਨੇ ਹੋਸਟਲ ਦੇ ਵਾਰਡਨ ਨੂੰ ਇਸ ਬਾਰੇ ਜਾਣਕਾਰੀ ਦਿੱਤੀ, ਜਿਨ੍ਹਾਂ ਜਦੋਂ ਦਰਵਾਜ਼ਾ ਤੋੜਕੇ ਦੇਖਿਆ ਤਾਂ ਉਕਤ ਵਿਦਿਆਰਥੀ ਵਲੋਂ ਪੱਖੇ ਦੀ ਹੁੱਕ ਨਾਲ ਫਾਹ ਲਿਆ ਹੋਇਆ ਸੀ।

ਹੋਰ ਪੜ੍ਹੋ: ਤਾਂ ਹੁਣ ਕੁੜੀਆਂ ਦਾ ਚੰਡੀਗੜ੍ਹ 'ਚ ਸ਼ਰੇਆਮ ਚਲਾਨ ਹੋਵੇਗਾ ??

Suicideਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਮ੍ਰਿਤਕ ਵਿਦਿਆਰਥੀ ਦੀ ਲਾਸ਼ ਸਿਵਲ ਹਸਪਤਾਲ ਖਰੜ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ ਜਦੋਂ ਉਸ ਦੇ ਮਾਪੇ ਆ ਜਾਣਗੇ ਤਾਂ ਅਗਲੀ ਕਾਰਵਾਈ ਕੀਤੀ ਜਾਵੇਗੀ।

-PTC News

Related Post