ਚੰਗਾਲੀਵਾਲਾ ਦਲਿਤ ਨੌਜਵਾਨ 'ਤੇ ਤਸ਼ੱਸਦ ਦਾ ਮਾਮਲਾ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਸਰਕਾਰੀ ਨੌਕਰੀ , ਮੁਆਵਜ਼ਾ ਤੇ ਬੱਚਿਆਂ ਦੀ ਮੁਫ਼ਤ ਪੜ੍ਹਾਈ ਦਾ ਐਲਾਨ , ਪੀੜਤ ਪਰਿਵਾਰ ਨੇ ਕਹੀ ਇਹ ਗੱਲ 

By  Shanker Badra November 18th 2019 10:45 AM -- Updated: November 18th 2019 10:57 AM

ਚੰਗਾਲੀਵਾਲਾ ਦਲਿਤ ਨੌਜਵਾਨ 'ਤੇ ਤਸ਼ੱਸਦ ਦਾ ਮਾਮਲਾ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਸਰਕਾਰੀ ਨੌਕਰੀ , ਮੁਆਵਜ਼ਾ ਤੇ ਬੱਚਿਆਂ ਦੀ ਮੁਫ਼ਤ ਪੜ੍ਹਾਈ ਦਾ ਐਲਾਨ , ਪੀੜਤ ਪਰਿਵਾਰ ਨੇ ਕਹੀ ਇਹ ਗੱਲ :ਲਹਿਰਾਗਾਗਾ : ਸੰਗਰੂਰ ਦੇ ਪਿੰਡ ਚੰਗਾਲੀਵਾਲਾ 'ਚ ਬੀਤੇ ਦਿਨੀ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਸੀ। ਜਿੱਥੇ ਬੀਤੇ ਦਿਨੀਂ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਕੁੱਟਮਾਰ ਕੀਤੀ ਗਈ ਸੀ ਅਤੇ ਪਿਸ਼ਾਬ ਪੀਣ ਲਈ ਮਜਬੂਰ ਕੀਤਾ ਸੀ। ਜਿਸ ਮਗਰੋਂ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਤੋਂ ਬਾਅਦ ਵੱਖ -ਵੱਖ ਜਥੇਬੰਦੀਆਂ ਤੇ ਲੋਕਾਂ ਨੇ ਲਹਿਰਾਗਾਗਾ-ਸੁਨਾਮ ਰੋਡ 'ਤੇ ਧਰਨਾ ਲਗਾ ਦਿੱਤਾ ਸੀ।

Changali Wala Dalit man beaten : Punjab Government Announces victim family Job, Compensation and Children Free Education ਚੰਗਾਲੀਵਾਲਾ ਦਲਿਤ ਨੌਜਵਾਨ 'ਤੇ ਤਸ਼ੱਸਦ ਦਾ ਮਾਮਲਾ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਸਰਕਾਰੀ ਨੌਕਰੀ , ਮੁਆਵਜ਼ਾ ਤੇ ਬੱਚਿਆਂ ਦੀ ਮੁਫ਼ਤ ਪੜ੍ਹਾਈ ਦਾ ਐਲਾਨ

ਇਸ ਦੌਰਾਨ ਬੀਤੀ ਦੇਰ ਸ਼ਾਮ ਧਰਨੇ ਵਿਚ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਚੇਅਰਮੈਨ ਪੰਜਾਬ ਵੇਅਰਹਾਉਸਿੰਗ ਕਾਰਪੋਰੇਸ਼ਨ ਰਾਜ ਕੁਮਾਰ ਵੇਰਕਾ ਅਤੇ ਐੱਸ.ਸੀ/ਐੱਸ.ਟੀ/ਬੀ.ਸੀ ਭਲਾਈ ਕਮੇਟੀ ਦੇ ਮੈਂਬਰ ਰਾਜ ਕੁਮਾਰ ਚੱਬੇਵਾਲ ਪੁੱਜੇ ਸਨ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਜਤਾਉਂਦਿਆਂ ਪੰਜਾਬ ਸਰਕਾਰ ਤਰਫ਼ੋਂ ਐਲਾਨ ਕੀਤਾ ਕਿ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ,ਪੀੜਤ ਪਰਿਵਾਰ ਨੂੰ ਮੁਆਵਜ਼ਾ ਅਤੇ ਬੱਚਿਆਂ ਦੀ ਪੜ੍ਹਾਈ ਮੁਫ਼ਤ ਕਰਵਾਈ ਜਾਵੇਗੀ।

Changali Wala Dalit man beaten : Punjab Government Announces victim family Job, Compensation and Children Free Education ਚੰਗਾਲੀਵਾਲਾ ਦਲਿਤ ਨੌਜਵਾਨ 'ਤੇ ਤਸ਼ੱਸਦ ਦਾ ਮਾਮਲਾ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਸਰਕਾਰੀ ਨੌਕਰੀ , ਮੁਆਵਜ਼ਾ ਤੇ ਬੱਚਿਆਂ ਦੀ ਮੁਫ਼ਤ ਪੜ੍ਹਾਈ ਦਾ ਐਲਾਨ

ਉਨ੍ਹਾਂ ਕਿਹਾ ਕਿ ਐੱਸ.ਸੀ ਐਕਟ ਦੇ ਤਹਿਤ ਸਾਢੇ ਅੱਠ ਲੱਖ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਗਰ ਇਸ ਪਰਿਵਾਰ ਨੂੰ ਮਾਲੀ ਮਦਦ ਘੱਟ ਦਿੱਤੀ ਗਈ ਤਾਂ ਸਾਰੇ ਵਿਧਾਇਕ ਆਪਣੀ ਸੈਲਰੀ ਦੇ ਵਿਚੋਂ ਪੂਰੀ ਕਰ ਕੇ ਇਸ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਦੌਰਾਨ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਤਰਫ਼ੋਂ ਕੀਤੇ ਇਸ ਐਲਾਨ ਨੂੰ ਅਸਲੀ ਜਾਮਾ ਪਹਿਨਾਇਆ ਜਾਵੇਂ ਅਤੇ ਤੁਰੰਤ ਲਾਗੂ ਕੀਤਾ ਜਾਵੇਂ।

Changali Wala Dalit man beaten : Punjab Government Announces victim family Job, Compensation and Children Free Education ਚੰਗਾਲੀਵਾਲਾ ਦਲਿਤ ਨੌਜਵਾਨ 'ਤੇ ਤਸ਼ੱਸਦ ਦਾ ਮਾਮਲਾ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਸਰਕਾਰੀ ਨੌਕਰੀ , ਮੁਆਵਜ਼ਾ ਤੇ ਬੱਚਿਆਂ ਦੀ ਮੁਫ਼ਤ ਪੜ੍ਹਾਈ ਦਾ ਐਲਾਨ

ਜ਼ਿਕਰਯੋਗ ਹੈ ਕਿ ਜਗਮੇਲ ਸਿੰਘ ਨਾਂ ਦੇ ਦਲਿਤ ਨੌਜਵਾਨ ਨੂੰ ਪਿੰਡ ਦੇ ਕੁਝ ਵਿਅਕਤੀਆਂ ਨੇ 3 ਘੰਟੇ ਤੱਕ ਬੰਨ੍ਹ ਕੇ ਰੱਖਿਆ ਗਿਆ ਤੇ ਉਸ ਦੀ ਰਾਡ ਤੇ ਡੰਡਿਆਂ ਨਾਲ ਕੁੱਟ ਮਾਰ ਕੀਤੀ ਗਈ। ਇਨ੍ਹਾਂ ਹੀ ਨਹੀਂ ਉਨ੍ਹਾਂ ਵਿਅਕਤੀਆਂ ਨੇ ਨੌਜਵਾਨ ਦੀਆਂ ਲੱਤਾਂ ਦੇ ਮਾਸ ਨੂੰ ਪਲਾਸ ਨਾਲ ਨੌਚ ਦਿੱਤਾ ਅਤੇ ਜਦੋਂ ਉਸ ਨੇ ਪਾਣੀ ਮੰਗਿਆ ਤਾਂ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪੇਸ਼ਾਬ ਪਿਲਾਇਆ ਸੀ। ਇਸ ਤੋਂ ਬਾਅਦ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ ,ਜਿੱਥੇ ਇਨਫੈਕਸ਼ਨ ਵਧਣ ਕਾਰਨ ਉਸ ਦੀਆਂ ਦੋਵੇਂ ਲੱਤਾਂ ਕੱਟ ਦਿੱਤੀਆਂ ਗਈਆਂ ਸਨ ਪਰ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ ਹੈ।

-PTCNews

Related Post