ਚੰਗਾਲੀਵਾਲਾ ਦਲਿਤ ਨੌਜਵਾਨ 'ਤੇ ਤਸ਼ੱਸਦ ਦਾ ਮਾਮਲਾ : ਸੁਨਾਮ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

By  Shanker Badra November 18th 2019 04:30 PM

ਚੰਗਾਲੀਵਾਲਾ ਦਲਿਤ ਨੌਜਵਾਨ 'ਤੇ ਤਸ਼ੱਸਦ ਦਾ ਮਾਮਲਾ : ਸੁਨਾਮ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ:ਸੁਨਾਮ : ਸੰਗਰੂਰ ਦੇ ਪਿੰਡ ਚੰਗਾਲੀਵਾਲਾ 'ਚ ਤਸ਼ੱਸਦ ਦਾ ਸ਼ਿਕਾਰ ਹੋਏ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਤੋਂ ਬਾਅਦ ਮਾਮਲਾ ਭੱਖਦਾ ਜਾ ਰਿਹਾ ਹੈ। ਜਿਸ ਕਰਕੇ ਸਥਾਨਕ ਲੋਕਾਂ ’ਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਾਲੇ ਤੱਕ ਪੀਜੀਆਈ ਤੋਂ ਜਗਮੇਲ ਸਿੰਘ ਦੀ ਮ੍ਰਿਤਕ ਦੇਹ ਨਹੀਂ ਲਈ ਹੈ ਅਤੇ ਪੀੜਤ ਪਰਿਵਾਰ ਪੀਜੀਆਈ 'ਚ ਧਰਨੇ 'ਤੇ ਬੈਠਾ ਹੈ।

ChangaliWala Dalit man Death Case : Sunam Court four Guiltys Send Three days police remand ਚੰਗਾਲੀਵਾਲਾ ਦਲਿਤ ਨੌਜਵਾਨ 'ਤੇ ਤਸ਼ੱਸਦ ਦਾ ਮਾਮਲਾ : ਸੁਨਾਮ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਇਸ ਦੌਰਾਨ ਪੁਲਿਸ ਵੱਲੋਂ ਚਾਰੇ ਦੋਸ਼ੀਆਂ ਅਮਰਜੀਤ ਸਿੰਘ, ਲੱਕੀ, ਬਿੱਟਾ, ਬਿੰਦਰ ਨਿਵਾਸੀ ਚੰਗਾਲੀਵਾਲਾ ਨੂੰ ਅੱਜ ਸੁਨਾਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਇਨ੍ਹਾਂ ਚਾਰੇ ਦੋਸ਼ੀਆਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਪੁਲਿਸ ਨੇ ਲੋਕਾਂ ਦੇ ਰੋਹ ਨੂੰ ਦੇਖਦਿਆਂ ਬੀਤੇ ਦਿਨੀਂ ਚਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

ChangaliWala Dalit man Death Case : Sunam Court four Guiltys Send Three days police remand ਚੰਗਾਲੀਵਾਲਾ ਦਲਿਤ ਨੌਜਵਾਨ 'ਤੇ ਤਸ਼ੱਸਦ ਦਾ ਮਾਮਲਾ : ਸੁਨਾਮ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਇਸ ਦੌਰਾਨ ਵੱਖ -ਵੱਖ ਜਥੇਬੰਦੀਆਂ ਵੱਲੋਂ ਸਥਾਨਕ ਲੋਕਾਂ ਦੀ ਮਦਦ ਨਾਲ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਹੈ। ਓਥੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਦੇ ਨਾਲ ਧੱਕਾ -ਮੁੱਕੀ ਵੀ ਹੋਈ ਹੈ। ਇਸਦੇ ਨਾਲ ਹੀ ਉਸਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ੇ ਦੇ ਨਾਲ ਪ੍ਰਦਰਸ਼ਨਕਾਰੀਆਂ ਦੁਆਰਾ ਸਰਕਾਰੀ ਨੌਕਰੀ ਦੀ ਵੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ChangaliWala Dalit man Death Case : Sunam Court four Guiltys Send Three days police remand ਚੰਗਾਲੀਵਾਲਾ ਦਲਿਤ ਨੌਜਵਾਨ 'ਤੇ ਤਸ਼ੱਸਦ ਦਾ ਮਾਮਲਾ : ਸੁਨਾਮ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਜ਼ਿਕਰਯੋਗ ਹੈ ਕਿ ਜਗਮੇਲ ਸਿੰਘ ਨਾਂ ਦੇ ਦਲਿਤ ਨੌਜਵਾਨ ਨੂੰ ਪਿੰਡ ਦੇ ਕੁਝ ਵਿਅਕਤੀਆਂ ਨੇ 3 ਘੰਟੇ ਤੱਕ ਬੰਨ੍ਹ ਕੇ ਰੱਖਿਆ ਗਿਆ ਤੇ ਉਸ ਦੀ ਰਾਡ ਤੇ ਡੰਡਿਆਂ ਨਾਲ ਕੁੱਟ ਮਾਰ ਕੀਤੀ ਗਈ। ਇਨ੍ਹਾਂ ਹੀ ਨਹੀਂ ਉਨ੍ਹਾਂ ਵਿਅਕਤੀਆਂ ਨੇ ਨੌਜਵਾਨ ਦੀਆਂ ਲੱਤਾਂ ਦੇ ਮਾਸ ਨੂੰ ਪਲਾਸ ਨਾਲ ਨੌਚ ਦਿੱਤਾ ਅਤੇ ਜਦੋਂ ਉਸ ਨੇ ਪਾਣੀ ਮੰਗਿਆ ਤਾਂ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪੇਸ਼ਾਬ ਪਿਲਾਇਆ ਸੀ। ਇਸ ਤੋਂ ਬਾਅਦ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ ,ਜਿੱਥੇ ਇਨਫੈਕਸ਼ਨ ਵਧਣ ਕਾਰਨ ਉਸ ਦੀਆਂ ਦੋਵੇਂ ਲੱਤਾਂ ਕੱਟ ਦਿੱਤੀਆਂ ਗਈਆਂ ਸਨ ਪਰ ਸ਼ਨੀਵਾਰ ਨੂੰ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ ਹੈ।

-PTCNews

Related Post