ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਦੀ ਅਰਜ਼ੀ ਰੱਦ

By  Pardeep Singh May 4th 2022 05:07 PM

ਜਲੰਧਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਅਤੇ ਉਸਦੇ ਸਾਥੀ ਕੁਦਰਤਦੀਪ ਸਿੰਘ ਦੀ ਜ਼ਮਨਾਤ ਦੀ ਅਰਜ਼ੀ ਸੈਸ਼ਨ ਕੋਰਟ ਵੱਲੋਂ ਰੱਦ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਭੁਪਿੰਦਰ ਸਿੰਘ ਹਨੀ ਨੇ ਰੈਗੂਲਰ ਜ਼ਮਾਨਤ ਲਈ ਅਰਜ਼ੀ ਲਗਾਈ ਸੀ ਅਤੇ ਕੁਦਰਤ ਦੀਪ ਸਿੰਘ ਵੱਲੋਂ ਅਗਾਊਂ ਜ਼ਮਾਨਤ ਲਈ ਅਰਜ਼ੀ ਲਗਾਈ ਸੀ ਪਰ ਕੋਰਟ ਵੱਲੋਂ ਰੱਦ ਕੀਤੀ ਗਈ ਹੈ। ਕੋਰਟ ਵੱਲੋਂ ਇਸ ਮਾਮਲੇ ਦੀ ਸੁਣਵਾਈ ਹੁਣ 9 ਮਈ ਨੂੰ ਕੀਤੀ ਜਾਵੇਗੀ।   ਭਪਿੰਦਰ ਸਿੰਘ ਹਨੀ ਹੁਣ ਕਪੂਰਥਲਾ ਜੇਲ ਵਿੱਚ ਬੰਦ ਹਨ। ਈਡੀ ਨੇ ਭੁਪਿੰਦਰ ਹਨੀ ਅਤੇ ਕੁਦਰਤਦੀਪ ਸਿੰਘ ਖ਼ਿਲਾਫ਼ ਜਲੰਧਰ ਅਦਾਲਤ ਵਿਚ ਚਲਾਨ ਪੇਸ਼ ਕੀਤਾ ਹੈ। ਕੋੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਰੱਦ ਕਰਕੇ ਅਗਲੀ ਸੁਣਵਾਈ 9 ਮਈ ਨੂੰ ਰੱਖੀ ਹੈ। ਜ਼ਿਕਰਯੋਗ ਹੈ ਕਿ ਜਨਵਰੀ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਛਾਪੇਮਾਰੀ ਕਰਨ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਭੁਪਿੰਦਰ ਸਿੰਘ ਹਨੀ ਦੇ ਘਰੋਂ 10 ਕਰੋੜ ਰੁਪਏ, 21 ਲੱਖ ਰੁਪਏ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਬਰਾਮਦ ਕਰਨ ਦਾ ਐਲਾਨ ਕੀਤਾ ਸੀ। ਈਡੀ ਨੇ (ਆਈਪੀਸੀ) ਦੀ ਧਾਰਾ 379, 420, 465, 467, 468 ਅਤੇ 471 ਅਤੇ ਧਾਰਾ 21 (1) ਅਤੇ 4 ਦੇ ਤਹਿਤ ਸ਼ਹੀਦ ਭਗਤ ਸਿੰਘ ਨਗਰ ਥਾਣੇ ਵਿੱਚ ਦਰਜ ਐਫਆਈਆਰ ਦੇ ਆਧਾਰ 'ਤੇ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ। ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ ਤਹਿਤ ਭੁਪਿੰਦਰ ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕੀਤਾ ਸੀ। ਇਹ ਵੀ ਪੜ੍ਹੋ:ਤੇਲੰਗਾਨਾ ਵਿੱਚ ਸਨ ਸਟ੍ਰੋਕ ਕਾਰਨ 17 ਲੋਕਾਂ ਦੀ ਹੋਈ ਮੌਤ -PTC News

Related Post