ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਮੁਹਾਲੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼

By  Pardeep Singh February 4th 2022 09:13 AM

ਚੰਡੀਗੜ੍ਹ: ਈਡੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸਾਲ 2018 'ਚ ਦਰਜ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ 18 ਜਨਵਰੀ 2022 ਨੂੰ ਭੁਪਿੰਦਰ ਸਿੰਘ ਹਨੀ ਦੇ ਮੋਹਾਲੀ, ਲੁਧਿਆਣਾ ਅਤੇ ਪਠਾਨਕੋਟ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ।

ਈਡੀ ਨੇ ਭੁਪਿੰਦਰ ਸਿੰਘ ਹਨੀ  ਦੇ ਟਿਕਾਣੇ ਤੋਂ 7.9 ਕਰੋੜ ਰੁਪਏ, ਭੁਪਿੰਦਰ ਦੇ ਸਾਥੀ ਸੰਦੀਪ ਤੋਂ 2 ਕਰੋੜ ਰੁਪਏ, 21 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਅਤੇ 12 ਲੱਖ ਰੁਪਏ ਦੀ ਘੜੀ ਬਰਾਮਦ ਕੀਤੀ ਸੀ।

ਈਡੀ ਨੇ ਵੀਰਵਾਰ ਨੂੰ ਭੁਪਿੰਦਰ ਸਿੰਘ ਨੂੰ ਆਪਣੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਲਈ ਬੁਲਾਇਆ। ਕਰੀਬ 9 ਘੰਟੇ ਤੱਕ ਚੱਲੀ ਪੁੱਛਗਿੱਛ ਦੌਰਾਨ ਭੁਪਿੰਦਰ ਸਿੰਘ ਹਨੀ ਘਬਰਾ ਗਿਆ। ਈਡੀ ਅਧਿਕਾਰੀਆਂ ਸਾਹਮਣੇ ਉਸਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਦੁਪਹਿਰ 1 ਵਜੇ ਦੇ ਕਰੀਬ ਹਸਪਤਾਲ ਨੇ ਭੁਪਿੰਦਰ ਸਿੰਘ ਹਨੀ  ਦੀਆਂ ਸਾਰੀਆਂ ਜਾਂਚ ਰਿਪੋਰਟਾਂ ਨਾਰਮਲ ਆਈਆ।

ਈਡੀ ਨੇ ਸ਼ੁੱਕਰਵਾਰ ਦੇਰ ਸ਼ਾਮ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦਾ ਮੈਡੀਕਲ ਵੀ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਕਰਵਾਇਆ ਗਿਆ। ਉਹ ਰਾਤ ਭਰ ਜਲੰਧਰ ਸਥਿਤ ਈਡੀ ਦਫ਼ਤਰ ਵਿੱਚ ਰੱਖਿਆ ਗਿਆ

FIR ਵਿੱਚ ਦੱਸਿਆ ਗਿਆ ਹੈ ਕਿ ਮਾਈਨਿੰਗ ਵਿਭਾਗ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਟੀਮ ਨੇ 7 ਮਾਰਚ 2018 ਨੂੰ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਸਟੇਸ਼ਨ ਵਿੱਚ ਮਿਲੀ ਸ਼ਿਕਾਇਤ ਦੇ ਆਧਾਰ ਉੱਤੇ ਨਜਾਇਜ਼ ਰੇਤ ਦੀ ਅਚਨਚੇਤ ਚੈਕਿੰਗ ਕੀਤੀ ਸੀ। ਇਸ ਦੌਰਾਨ ਕਈ ਟਰੱਕ, ਟਿੱਪਰ, ਜੇਸੀਬੀ ਮਸ਼ੀਨਾਂ ਨੂੰ ਕਬਜੇ ਵਿੱਚ ਲਿਆ ਸੀ।

ਇਹ ਵੀ ਪੜ੍ਹੋ:ED ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਕੀਤਾ ਗ੍ਰਿਫ਼ਤਾਰ

-PTC News

Related Post