ਚਰਨਜੀਤ ਚੰਨੀ ਬਣੇ ਪੰਜਾਬ ਦੇ ਨਵੇਂ CM, ਕੱਲ੍ਹ 11 ਵਜੇ ਚੁੱਕਣਗੇ ਹਲਫ਼

By  Riya Bawa September 19th 2021 07:46 PM -- Updated: September 19th 2021 09:17 PM

ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਹੈ। ਕੈਪਟਨ ਅਮਰਿੰਦਰ ਦੇ

ਅਸਤੀਫ਼ੇ ਮਗਰੋਂ ਚਰਨਜੀਤ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਬ੍ਰਹਮ ਮਹਿੰਦਰਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਉੱਪ ਮੁੱਖ ਮੰਤਰੀ ਐਲਾਨਿਆ ਗਿਆ ਹੈ। ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ ਹਲਫ਼ ਚੁੱਕਣਗੇ।

ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ 'ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਐਲਾਨ ਕਰ ਦਿੱਤਾ ਹੈ ਕਿ ਚਰਨਜੀਤ ਚੰਨੀ ਹੁਣ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ। ਹਰੀਸ਼ ਰਾਵਤ ਨੇ ਟਵੀਟ ਕੀਤਾ ਹੈ ਕਿ ਮੀਟਿੰਗ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਸਰਬਸੰਮਤੀ ਨਾਲ ਲਿਆ ਗਿਆ ਹੈ।

-PTC News

Related Post