ਕਾਂਗਰਸ ਹਾਈ ਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ ਹੋਏ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੋਵੇਂ ਡਿਪਟੀ CM

By  Shanker Badra September 21st 2021 12:43 PM

ਚੰਡੀਗੜ੍ਹ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ , ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ,ਉੱਪ ਮੁੱਖ ਮੰਤਰੀ ਓ.ਪੀ ਸੋਨੀ ਅਤੇ ਨਵਜੋਤ ਸਿੱਧੂ ਅੱਜ ਪਾਰਟੀ ਹਾਈਕਮਾਂਡ ਨਾਲ ਮੁਲਾਕਾਤ ਕਰਨ ਲਈ ਦਿੱਲੀ ਜਾ ਰਹੇ ਹਨ।

ਕਾਂਗਰਸ ਹਾਈ ਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ ਹੋਏ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੋਵੇਂ ਡਿਪਟੀ CM

ਜਾਣਕਾਰੀ ਅਨੁਸਾਰ ਪਹਿਲਾਂ ਉਹਨਾਂ ਵੱਲੋਂ ਸਵੇਰੇ 9.00 ਵਜੇ ਹੈਲੀਕਾਪਟਰ ਰਾਹੀਂ ਰਵਾਨਾ ਹੋਣਾ ਸੀ ਪਰ ਮੌਸਮ ਦੀ ਖਰਾਬੀ ਕਾਰਨ ਹੈਲੀਕਾਪਟਰ ਉਡਾਣ ਨਹੀਂ ਭਰ ਸਕਿਆ। ਹੁਣ ਉਹ 12.00 ਵਜੇ ਰਵਾਨਾ ਹੋਏ ਹਨ।

ਕਾਂਗਰਸ ਹਾਈ ਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ ਹੋਏ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੋਵੇਂ ਡਿਪਟੀ CM

ਸੂਤਰਾਂ ਅਨੁਸਾਰ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਦੋਵੇਂ ਉੱਪ ਮੁੱਖ ਮੰਤਰੀਆਂ ਦੀ ਅੱਜ 3 ਵਜੇ ਹਾਈ ਕਮਾਂਡ ਨਾਲ ਦਿੱਲੀ ਵਿਚ ਬੈਠਕ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪੰਜਾਬ ਦੀ ਕੈਬਨਿਟ ਵਿੱਚ ਫੇਰਬਦਲ ਕਰਨ ਬਾਰੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਕਈ ਮੰਤਰੀਆਂ ਅਤੇ ਅਫਸਰਾਂ ਦੇ ਚੇਹਰੇ ਬਦਲੇ ਜਾਣਗੇ।

ਕਾਂਗਰਸ ਹਾਈ ਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ ਹੋਏ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੋਵੇਂ ਡਿਪਟੀ CM

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਹੁਣ ਹਰ ਬੁੱਧਵਾਰ ਨੂੰ ਕੈਬਨਿਟ ਮੀਟਿੰਗ ਹੋਵੇਗੀ। ਉਨ੍ਹਾਂ ਦੱਸਿਆ ਕਿ ਅਗਲੀ ਕੈਬਨਿਟ ਮੀਟਿੰਗ 2 ਅਕਤੂਬਰ ਨੂੰ ਹੋਵੇਗੀ ਅਤੇ ਉਸ ਦਿਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ੁਦ ਪ੍ਰੈਸ ਕਾਨਫਰੰਸ ਕਰਨਗੇ।

-PTCNews

Related Post