ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ 13 ਫਰਵਰੀ ਨੂੰ ਰਾਜਾਸਾਂਸੀ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦਾ ਲਿਆ ਜਾਇਜ਼ਾ

By  Shanker Badra February 11th 2020 03:45 PM

ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ 13 ਫਰਵਰੀ ਨੂੰ ਰਾਜਾਸਾਂਸੀ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦਾ ਲਿਆ ਜਾਇਜ਼ਾ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖਿਲਾਫ਼ 13 ਫਰਵਰੀ ਨੂੰ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਲਈ ਜ਼ੋਰਦਾਰ ਤਿਆਰੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਪਾਰਟੀ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਝੂਠੇ ਵਾਅਦਿਆਂ ਨਾਲ ਹੋਂਦ 'ਚ ਆਈ ਕੈਪਟਨ ਸਰਕਾਰ ਦੀ ਕੁੰਭਕਰਨੀ ਨੀਂਦ ਖੋਲ੍ਹਣ ਲਈ ਅਕਾਲੀ ਦਲ ਵਲੋਂ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

Charanjit Singh Brar examines Shiromani Akali Dal rally on February 13 in RajaSansi ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ 13 ਫਰਵਰੀ ਨੂੰ ਰਾਜਾਸਾਂਸੀ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦਾ ਲਿਆ ਜਾਇਜ਼ਾ

ਉਨ੍ਹਾਂ ਦੱਸਿਆ ਕਿ 13 ਫਰਵਰੀ ਨੂੰ ਰਾਜਾਸਾਂਸੀ ਦੀ ਦਾਣਾ ਮੰਡੀ 'ਚ ਕੀਤੀ ਜਾਣ ਵਾਲੀ ਰੋਸ ਰੈਲੀ ਨੂੰ ਪਾਰਟੀ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਸਮੇਤ ਅਨੇਕਾਂ ਪਾਰਟੀ ਆਗੂ ਸੰਬੋਧਨ ਕਰਨਗੇ। ਚਰਨਜੀਤ ਬਰਾੜ ਨੇ ਕਿਹਾ ਕਿ ਅੱਜ ਸੂਬੇ ਦਾ ਕਿਸਾਨ, ਨੌਜਵਾਨ, ਮੁਲਾਜ਼ਮ ਅਤੇ ਵਪਾਰੀ ਹਰ ਵਰਗ ਕੈਪਟਨ ਸਰਕਾਰ ਤੋਂ ਦੁਖੀ ਹੈ ਅਤੇ ਲੋਕ ਵੱਡੀ ਗਿਣਤੀ 'ਚ ਇਸ ਰੈਲੀ 'ਚ ਪਹੁੰਚ ਕੇ ਕਾਂਗਰਸ ਦੀ ਸਰਕਾਰ ਤੋਂ ਜਵਾਬ ਮੰਗਣਗੇ।

Charanjit Singh Brar examines Shiromani Akali Dal rally on February 13 in RajaSansi ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ 13 ਫਰਵਰੀ ਨੂੰ ਰਾਜਾਸਾਂਸੀ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦਾ ਲਿਆ ਜਾਇਜ਼ਾ

13 ਫਰਵਰੀ ਦੀ ਰੋਸ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇ ਰਹੇ ਯੂਥ ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਦੱਸਿਆ ਕਿ ਜਿਲੇ ਦੀ ਸਮੁੱਚੀ ਲੀਡਰਸ਼ਿਪ ਵਲੋਂ ਰੈਲੀ ਸਬੰਧੀ ਵੱਖ- ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਇਸ ਰੈਲੀ ਸਬੰਧੀ ਲੋਕਾਂ 'ਚ ਬਹੁਤ ਉਤਸ਼ਾਹ ਹੈ। ਲੋਕ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਕੇ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਗਟ ਕਰਨਗੇ।

-PTCNews

Related Post