ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਅਗਲੇ ਮੁੱਖ ਮੰਤਰੀ , ਬ੍ਰਹਮ ਮਹਿੰਦਰਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਐਲਾਨਿਆ ਡਿਪਟੀ CM

By  Shanker Badra September 19th 2021 05:51 PM -- Updated: September 19th 2021 09:16 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਨੀਵਾਰ ਨੂੰ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਹੋਰ ਗਰਮਾ ਗਈ ਹੈ। ਬੀਤੇ ਕੱਲ ਤੋਂ ਹਰ ਕਿਸੇ ਦੇ ਮਨ ਵਿੱਚ ਇਹੀ ਸਵਾਲ ਉਠ ਰਿਹਾ ਸੀ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ? ਪਰ ਹੁਣ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਨਾਂਅ ਨੂੰ ਲੈ ਕੇ ਸਥਿਤੀ ਸਪੱਸ਼ਟ ਹੋ ਚੁੱਕੀ ਹੈ।

ਹੁਣ ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਅਗਲੇ ਮੁੱਖ ਮੰਤਰੀ , ਹਰੀਸ਼ ਰਾਵਤ ਨੇ ਦਿੱਤੀ ਜਾਣਕਾਰੀ

ਕਾਂਗਰਸ ਹਾਈਕਮਾਨ ਨੇ ਹੁਣ ਚਰਨਜੀਤ ਸਿੰਘ ਚੰਨੀ ਦੇ ਨਾਂਅ 'ਤੇ ਮੋਹਰ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਬ੍ਰਹਮ ਮਹਿੰਦਰਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਉੱਪ ਮੁੱਖ ਮੰਤਰੀ ਐਲਾਨਿਆ ਗਿਆ ਹੈ। ਰਾਜਪਾਲ ਭਵਨ ਤੋਂ ਬਾਹਰ ਆਉਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੱਲ੍ਹ 11 ਵਜੇ ਸਹੁੰ ਚੁੱਕ ਸਮਾਗਮ ਕੀਤਾ ਜਾਵੇਗਾ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਐਲਾਨ ਕਰ ਦਿੱਤਾ ਹੈ ਕਿ ਚਰਨਜੀਤ ਚੰਨੀ ਹੁਣ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ। ਹਰੀਸ਼ ਰਾਵਤ ਨੇ ਟਵੀਟ ਕੀਤਾ ਹੈ ਕਿ ਮੀਟਿੰਗ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਸਰਬਸੰਮਤੀ ਨਾਲ ਲਿਆ ਗਿਆ ਹੈ।

ਹੁਣ ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਅਗਲੇ ਮੁੱਖ ਮੰਤਰੀ , ਹਰੀਸ਼ ਰਾਵਤ ਨੇ ਦਿੱਤੀ ਜਾਣਕਾਰੀ

ਪੰਜਾਬ ਮੁੱਖ ਮੰਤਰੀ ਦੇ ਅਹੁਦੇ ਲਈ ਚਰਨਜੀਤ ਸਿੰਘ ਚੰਨੀ ਦੇ ਨਾਂਅ ਉੱਤੇ ਮੋਹਰ ਲੱਗਣ ਤੋਂ ਬਾਅਦ ਉਹ ਹਰੀਸ਼ ਰਾਵਤ ਨਾਲ ਪੰਜਾਬ ਦੇ ਰਾਜਪਾਲ ਨੂੰ ਮਿਲਣ ਲਈ ਰਾਜਪਾਲ ਭਵਨ ਲਈ ਰਵਾਨਾ ਹੋ ਗਏ ਹਨ ਅਤੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਕਿਹਾ ਜਾਂਦਾ ਹੈ ਕਿ ਉਹ ਅੱਜ ਸਹੁੰ ਚੁੱਕ ਸਕਦੇ ਹਨ।

ਹੁਣ ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਅਗਲੇ ਮੁੱਖ ਮੰਤਰੀ , ਹਰੀਸ਼ ਰਾਵਤ ਨੇ ਦਿੱਤੀ ਜਾਣਕਾਰੀ

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਦੇ ਫੈਸਲੇ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਾਰੇ ਵਿਧਾਇਕਾਂ ਦਾ ਧੰਨਵਾਦੀ ਹਾਂ, ਜਿਨ੍ਹਾਂ ਨੇ ਮੇਰਾ ਸਾਥ ਦਿੱਤਾ। ਸੁਖਜਿੰਦਰ ਸਿੰਘ ਰੰਧਾਵਾ ਨੇ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਹ ਮੇਰੇ ਛੋਟੇ ਭਰਾ ਹਨ।

ਵੱਡੀ ਖ਼ਬਰ ! ਹੁਣ ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਅਗਲੇ ਮੁੱਖ ਮੰਤਰੀ

ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ 2017 ਦੀਆਂ ਵਿਧਾਨ ਚੋਣਾਂ ਵੇਲੇ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚੁਣੇ ਗਏ ਸਨ। ਚਰਨਜੀਤ ਸਿੰਘ ਚੰਨੀ ਕੈਪਟਨ ਸਰਕਾਰ ਵਿੱਚ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸਨ। ਚਰਨਜੀਤ ਸਿੰਘ ਚੰਨੀ ਦਲਿਤ ਭਾਈਚਾਰੇ ਨਾਲ ਸਬੰਧਿਤ ਹਨ। ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਉਣ ਅਤੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਗਾਵਤ ਕਰਨ ਵਾਲਿਆਂ ਵਿੱਚ ਚੰਨੀ ਵੀ ਸਨ।

ਹੁਣ ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਅਗਲੇ ਮੁੱਖ ਮੰਤਰੀ , ਹਰੀਸ਼ ਰਾਵਤ ਨੇ ਦਿੱਤੀ ਜਾਣਕਾਰੀ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਸੁਖਜਿੰਦਰ ਰੰਧਾਵਾ ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋ ਸਕਦੇ ਹਨ ਹਾਲਾਂਕਿ ਇਸ ਬਾਰੇ ਪਾਰਟੀ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਸੀ। ਇਸ ਵਿਚਾਲੇ ਸੁਖਜਿੰਦਰ ਸਿੰਘ ਰੰਧਾਵਾ ਦਾ ਇੱਕ ਬਿਆਨ ਆਇਆ ਸੀ ਕਿ ਪੰਜਾਬ ਦੇ ਅਗਲੇ ਮੁੱਖ ਮੰਤਰੀ ਬਾਰੇ ਐਲਾਨ ਅੱਜ ਹੀ ਹੋਵੇਗਾ ਪਰ 2-3 ਘੰਟੇ ਹੋਰ ਉਡੀਕ ਕਰਨੀ ਪਵੇਗੀ।

-PTCNews

Related Post