ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰੋਂ ਦੇ ਸਾਗ ਦਾ ਲਿਆ ਆਨੰਦ

By  Shanker Badra December 7th 2021 08:24 AM

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਰਹੱਦੀ ਖੇਤਰ ਦੇ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਭਾਰਤ-ਪਾਕਿ ਸਰਹੱਦ ਨੇੜੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਖੁਆਲੀ ਦਾ ਦੌਰਾ ਕੀਤਾ ਹੈ। ਉਨ੍ਹਾਂ ਇੱਥੇ ਇੱਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰੋਂ ਦਾ ਸਾਗ ਦਾ ਆਨੰਦ ਲਿਆ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰੋਂ ਦੇ ਸਾਗ ਦਾ ਲਿਆ ਆਨੰਦ

ਇਸ ਦੌਰਾਨ ਉਹ ਕਿਸਾਨਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂੰ ਹੋਏ ਕਿ ਕਿਵੇਂ 15 ਏਕੜ ਜ਼ਮੀਨ ਵਾਲੇ ਕਿਸਾਨ ਵੀ ਸਖ਼ਤ ਮਿਹਨਤ ਦੇ ਬਾਵਜੂਦ ਨਿੱਜੀ ਲੋੜਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰੋਂ ਦੇ ਸਾਗ ਦਾ ਲਿਆ ਆਨੰਦ

ਕਿਸਾਨਾਂ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਕਿਸ ਤਰ੍ਹਾਂ ਪਰਿਵਾਰਾਂ ਦਾ ਜ਼ਮੀਨਾਂ 'ਤੇ ਕਬਜ਼ਾ ਘਟਦਾ ਜਾ ਰਿਹਾ ਹੈ ਅਤੇ ਖੇਤੀ ਖਰਚੇ ਵੱਧਦੇ ਜਾ ਰਹੇ ਹਨ। ਉਨ੍ਹਾਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਅਤੇ ਝੋਨੇ ਦੀ ਪਰਾਲੀ ਦੇ ਵਧੀਆ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਬਾਰੇ ਵੀ ਕਿਸਾਨਾਂ ਦੇ ਸੁਝਾਅ ਲਏ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰੋਂ ਦੇ ਸਾਗ ਦਾ ਲਿਆ ਆਨੰਦ

ਮੁੱਖ ਮੰਤਰੀ ਨੇ ਵਿਆਹ ਸਾਦੀ ਦੇ ਸਮਾਗਮਾਂ 'ਤੇ ਕਰਜ਼ੇ ਲੈ ਕੇ ਵੱਧ ਖਰਚ ਨਾ ਕਰਨ ਅਤੇ ਸਾਦੇ ਵਿਆਹ ਦੀਆਂ ਰਸਮਾਂ ਦੀ ਵਕਾਲਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਜ਼ੁਰਗਾਂ ਦੀ ਸਿਹਤ ਅਤੇ ਬੱਚਿਆਂ ਦੀ ਪੜ੍ਹਾਈ ਦਾ ਵੀ ਹਾਲ-ਚਾਲ ਪੁੱਛਿਆ।

-PTCNews

Related Post