ਚੇਨਈ ਚ ਖੇਡੇ ਗਏ ਪਹਿਲੇ ਟੈਸਟ ਮੈਚ ਚ ਇੰਗਲੈਂਡ ਨੇ ਭਾਰਤ ਨੂੰ 227 ਦੌੜਾਂ ਨਾਲ ਹਰਾਇਆ

By  Shanker Badra February 9th 2021 05:15 PM -- Updated: February 9th 2021 05:17 PM

ਚੇਨਈ 'ਚ ਖੇਡੇ ਗਏ ਪਹਿਲੇ ਟੈਸਟ ਮੈਚ 'ਚ ਇੰਗਲੈਂਡ ਨੇ ਭਾਰਤ ਨੂੰ 227 ਦੌੜਾਂ ਨਾਲ ਹਰਾਇਆ:ਚੇਨਈ : ਟੀਮ ਇੰਡੀਆ ਅਤੇ ਇੰਗਲੈਂਡ ਵਿਚਾਲੇਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ 'ਚ ਖੇਡੇ ਗਏ ਟੈਸਟ ਸੀਰੀਜ਼ ਦੇ ਪਹਿਲੇ ਮੈਚ 'ਚ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਚੇਨਈ 'ਚ ਖੇਡੀ ਜਾ ਰਹੀ ਟੈਸਟ ਲੜੀ ਦੇ ਪਹਿਲੇ ਮੈਚ 'ਚ ਇੰਗਲੈਂਡ ਨੇ ਭਾਰਤ ਨੂੰ 227 ਦੌੜਾਂ ਨਾਲ ਹਰਾ ਦਿੱਤਾ ਹੈ। ਪੜ੍ਹੋ ਹੋਰ ਖ਼ਬਰਾਂ :ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਦੀਪ ਸਿੱਧੂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ [caption id="attachment_473539" align="aligncenter"]Chennai : England beat India by 227 runs in1st test match ਚੇਨਈ 'ਚ ਖੇਡੇ ਗਏ ਪਹਿਲੇ ਟੈਸਟ ਮੈਚ 'ਚ ਇੰਗਲੈਂਡ ਨੇ ਭਾਰਤ ਨੂੰ 227 ਦੌੜਾਂ ਨਾਲ ਹਰਾਇਆ[/caption] ਦਰਅਸਲ 'ਚ ਇੰਗਲੈਂਡ ਨੇ ਭਾਰਤ ਨੂੰ ਜਿੱਤ ਲਈ 420 ਦੌੜਾਂ ਦਾ ਟੀਚਾ ਦਿੱਤਾ ਸੀ। ਜਿਸ ਦੇ ਜਵਾਬ 'ਚ ਭਾਰਤੀ ਟੀਮ 192 ਦੌੜਾਂ 'ਤੇ ਆਲ ਆਊਟ ਹੋ ਗਈ। ਇਸ ਮੈਚ ਦੌਰਾਨ ਇੰਗਲੈਂਡ ਦੇ ਜੈਕ ਲੀਚ ਨੇ ਸਭ ਦੋਂ ਜ਼ਿਆਦਾ ਚਾਰ ਵਿਕਟਾਂ ਆਪਣੇ ਨਾਂ ਕੀਤੀਆਂ ਅਤੇ ਤੇਜ਼ ਗੇਂਦਬਾਜ਼ ਜੇਮਸ ਏਂਜਰਸਨ ਨੇ ਤਿੰਨ ਵਿਕਟਾਂ ਹਾਸਲ ਕੀਤੀਆਂ। [caption id="attachment_473538" align="aligncenter"]Chennai : England beat India by 227 runs in1st test match ਚੇਨਈ 'ਚ ਖੇਡੇ ਗਏ ਪਹਿਲੇ ਟੈਸਟ ਮੈਚ 'ਚ ਇੰਗਲੈਂਡ ਨੇ ਭਾਰਤ ਨੂੰ 227 ਦੌੜਾਂ ਨਾਲ ਹਰਾਇਆ[/caption] ਭਾਰਤੀ ਟੀਮ ਨੇ ਚੌਥੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇਕ ਵਿਕਟ ਦੇ ਨੁਕਸਾਨ 'ਤੇ 39 ਦੌੜਾਂ ਬਣਾਈਆਂ ਸਨ। ਭਾਰਤੀ ਟੀਮ ਨੇ ਅੱਜ ਪੰਜਵੇਂ ਦਿਨ ਇੱਥੋਂ ਅੱਗੇ ਖੇਡਣਾ ਸ਼ੁਰੂ ਕੀਤਾ ਅਤੇ ਬੱਲੇਬਾਜ਼ ਸ਼ੁਭਮਨ ਗਿੱਲ ਨੇ 15 ਅਤੇ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਨੇ 12 ਦੌੜਾਂ ਤੋਂ ਆਪਣੀ ਪਾਰੀ ਨੂੰ ਅੱਗੇ ਵਧਾਇਆ ਪਰ ਭਾਰਤੀ ਬੱਲੇਬਾਜ਼ ਕੁਝ ਖ਼ਾਸ ਕਮਾਲ ਨਹੀਂ ਦਿਖਾ ਸਕੇ। ਪੜ੍ਹੋ ਹੋਰ ਖ਼ਬਰਾਂ : ਨਹੀਂ ਰਹੇ ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ, 58 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ [caption id="attachment_473537" align="aligncenter"]Chennai : England beat India by 227 runs in1st test match ਚੇਨਈ 'ਚ ਖੇਡੇ ਗਏ ਪਹਿਲੇ ਟੈਸਟ ਮੈਚ 'ਚ ਇੰਗਲੈਂਡ ਨੇ ਭਾਰਤ ਨੂੰ 227 ਦੌੜਾਂ ਨਾਲ ਹਰਾਇਆ[/caption] ਦੱਸ ਦਈਏ ਕਿ ਭਾਰਤੀ ਕ੍ਰਿਕਟ ਟੀਮ ਆਪਣੇ ਦੇਸ਼ 2017 ਤੋਂ ਬਾਅਦ ਪਹਿਲੀ ਵਾਰ ਹਾਰੀ ਹੈ। ਭਾਰਤੀ ਟੀਮ 4 ਸਾਲਾਂ ਬਾਅਦ ਘਰੇਲੂ ਮੈਦਾਨ 'ਤੇ ਟੈਸਟ ਮੈਚ ਹਾਰੀ ਹੈ। ਇਸ ਤੋਂ ਪਹਿਲਾਂ ਸਾਲ 2017 'ਚ ਭਾਰਤ ਨੂੰ ਆਸਟ੍ਰੇਲੀਆ ਨੇ ਹਰਾਇਆ ਸੀ ,ਜੋ ਮੈਚ ਪੁਣੇ 'ਤੇ ਖੇਡਿਆ ਗਿਆ ਸੀ। -PTCNews

Related Post