ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਆਮ ਚੋਣਾਂ ਹੋਣਗੀਆਂ ਕੱਲ

By  Shanker Badra February 16th 2019 09:45 PM

ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਆਮ ਚੋਣਾਂ ਹੋਣਗੀਆਂ ਕੱਲ:ਅੰਮ੍ਰਿਤਸਰ : ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਆਮ ਚੋਣਾਂ ਕੱਲ ਨੂੰ ਹੋਣ ਜਾ ਰਹੀਆਂ ਹਨ।ਜਿਸ ਵਿੱਚ ਇੱਕ ਪ੍ਰਧਾਨ, 2 ਵਾਈਸ ਪ੍ਰਧਾਨ, 2 ਆਨਰੇਰੀ ਸਕੱਤਰ ਅਤੇ ਇਕ ਸਥਾਨਕ ਪ੍ਰਧਾਨ ਦੇ ਅਹੁਦੇ ਲਈ ਵੋਟਾਂ ਪੈਣਗੀਆਂ।ਇਸ ਦੌਰਾਨ ਕੁੱਲ 403 ਮੈਂਬਰ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰਨਗੇ।

Chief Khalsa Diwan Amritsar General elections Tomorrow ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਆਮ ਚੋਣਾਂ ਹੋਣਗੀਆਂ ਕੱਲ

ਦੱਸ ਦੇਈਏ ਕਿ ਚੀਫ਼ ਖ਼ਾਲਸਾ ਦੀਵਾਨ ਦੀਆਂ ਜਨਰਲ ਆਮ ਚੋਣਾਂ ਲਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਸ਼ਾਮ 4 ਵਜੇ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ।

Chief Khalsa Diwan Amritsar General elections Tomorrow ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਆਮ ਚੋਣਾਂ ਹੋਣਗੀਆਂ ਕੱਲ

ਜ਼ਿਕਰਯੋਗ ਹੈ ਕਿ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ 2 ਦਸੰਬਰ ਨੂੰ ਹੋਣੀਆਂ ਸਨ ਪਰ ਇੱਕ ਮੈਂਬਰ ਵੱਲੋਂ ਇੱਥੇ ਸਿਵਲ ਜੱਜ ਜੂਨੀਅਰ ਡਿਵੀਜ਼ਨ ਦੀ ਅਦਾਲਤ ਵਿਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿਚ ਉਨ੍ਹਾਂ ਦੋਸ਼ ਲਾਇਆ ਸੀ ਕਿ ਵੋਟਰ ਸੂਚੀਆਂ ਵਿਚ ਬੋਗਸ ਵੋਟਾਂ ਬਣੀਆਂ ਹੋਈਆਂ ਹਨ, ਜਿਨ੍ਹਾਂ ਵਿਚ ਮਰੇ ਹੋਏ ਵਿਅਕਤੀਆਂ ਦੇ ਨਾਵਾਂ ‘ਤੇ ਬਣੀਆਂ ਗਲਤ ਵੋਟਾਂ ਵੀ ਸ਼ਾਮਲ ਹਨ।

Chief Khalsa Diwan Amritsar General elections Tomorrow ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਆਮ ਚੋਣਾਂ ਹੋਣਗੀਆਂ ਕੱਲ

ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਨੂੰ ਗੰਭੀਰਤਾ ਵੇਖਦਿਆਂ ਦੋ ਦਸੰਬਰ ਨੂੰ ਹੋਣ ਵਾਲੀ ਚੋਣ ‘ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਸੀ।ਇਸ ਮਗਰੋਂ ਦੀਵਾਨ ਦੀ ਕਾਰਜਕਾਰੀ ਕਮੇਟੀ ਦੀ ਹੋਈ ਮੀਟਿੰਗ ‘ਚ 17 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਸੀ।

-PTCNews

Related Post