ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੇ ਸਜ਼ਾ ਹੋਣ ਮਗਰੋਂ ਦਿੱਤਾ ਪ੍ਰਧਾਨਗੀ ਤੋਂ ਅਸਤੀਫਾ

By  Shanker Badra September 22nd 2018 05:07 PM -- Updated: September 22nd 2018 05:08 PM

ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੇ ਸਜ਼ਾ ਹੋਣ ਮਗਰੋਂ ਦਿੱਤਾ ਪ੍ਰਧਾਨਗੀ ਤੋਂ ਅਸਤੀਫਾ:ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾਕਟਰ ਸੰਤੋਖ ਸਿੰਘ ਨੇ 5 ਸਾਲ ਦੀ ਸਜ਼ਾ ਹੋਣ ਮਗਰੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਨ੍ਹਾਂ ਦੇ ਅਸਤੀਫ਼ੇ ਨੂੰ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਕਾਰੀ ਕਮੇਟੀ ਵਲੋਂ ਪ੍ਰਵਾਨ ਕਰ ਲਿਆ ਗਿਆ।ਹੁਣ ਚੀਫ਼ ਖ਼ਾਲਸਾ ਦੀਵਾਨ ਦਾ ਕੰਮ-ਕਾਜ ਚਲਾਉਣ ਲਈ 5 ਮੈਂਬਰੀ ਕਮੇਟੀ ਬਣਾਈ ਗਈ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ ਡਾਕਟਰ ਸੰਤੋਖ ਸਿੰਘ ਨੂੰ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਨੇ ਜ਼ਮੀਨੀ ਧੋਖਾਧੜੀ ਦੇ ਮਾਮਲੇ 'ਚ 5 ਸਾਲ ਦੀ ਸਜ਼ਾ ਸੁਣਾਈ ਸੀ।ਜਿਸ ਤੋਂ ਬਾਅਦ ਡਾ. ਸੰਤੋਖ ਸਿੰਘ ਨੂੰ ਜੇਲ ਭੇਜ ਦਿੱਤਾ ਗਿਆ ਸੀ।

ਦੱਸ ਦੇਈਏ ਕਿ ਚੀਫ ਖਾਲਸਾ ਦੀਵਾਨ ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੱਢਾ ਕਰ ਕੇ ਸੁਰਖੀਆਂ ਵਿਚ ਆਇਆ ਸੀ।ਉਸ ਵਕਤ ਚੱਢਾ ਦਾ ਵੀਡੀੳ ਵਾਇਰਲ ਹੋਇਆ ਸੀ ਤੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਧਾਨਗੀ ਤੋਂ ਉਤਰਨਾ ਪਿਆ ਸੀ।ਉਨ੍ਹਾਂ ਤੋਂ ਬਾਅਦ ਡਾ. ਸੰਤੋਖ ਸਿੰਘ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਬਣੇ ਸਨ ਤੇ ਹੁਣ ਫਿਰ ਤੋਂ ਇੰਨ੍ਹਾਂ ਨੂੰ ਹੋਈ ਸਜ਼ਾ ਕਾਰਨ ਚੀਫ ਖਾਲਸਾ ਦੀਵਾਨ ਸੁਰਖੀਆ 'ਚ ਹੈ।

-PTCNews

Related Post