ਮੁੱਖ ਮੰਤਰੀ ਨੇ ਅੰਮ੍ਰਿਤਸਰ 'ਚ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ ਸੰਕਟ ਪ੍ਰਬੰਧਨ ਗਰੁੱਪ ਦਾ ਕੀਤਾ ਗਠਨ

By  Shanker Badra October 19th 2018 11:03 PM -- Updated: October 19th 2018 11:09 PM

ਮੁੱਖ ਮੰਤਰੀ ਨੇ ਅੰਮ੍ਰਿਤਸਰ 'ਚ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ ਸੰਕਟ ਪ੍ਰਬੰਧਨ ਗਰੁੱਪ ਦਾ ਕੀਤਾ ਗਠਨ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਖੇ ਵਾਪਰੇ ਭਿਆਨਕ ਰੇਲ ਹਾਦਸੇ ਦੇ ਮੱਦੇਨਜ਼ਰ ਰਾਹਤ ਤੇ ਮੁੜ ਵਸੇਬਾ ਕਾਰਜਾਂ ਦੀ ਨਿਗਰਾਨੀ ਲਈ ਸੰਕਟ ਪ੍ਰਬੰਧਨ ਗਰੁੱਪ ਦਾ ਗਠਨ ਕੀਤਾ ਹੈ।ਸਿਹਤ ਮੰਤਰੀ ਬ੍ਰਹਮ ਮਹਿੰਦਰਾ ਇਸ ਗਰੁੱਪ ਦੇ ਮੁਖੀ ਜਦਕਿ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਮੈਂਬਰ ਹੋਣਗੇ।ਇਹ ਟੀਮ ਹਾਲਾਤ ਦਾ ਜਾਇਜ਼ਾ ਲੈਣ ਅਤੇ ਇਸ ਨਾਲ ਨਜਿੱਠਣ ਲਈ ਘਟਨਾਸਥਾਨ ’ਤੇ ਰਵਾਨਾ ਹੋ ਗਈ ਹੈ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦੁਖਦਾਇਕ ਘਟਨਾ ਦੇ ਮੱਦੇਨਜ਼ਰ ਭਲਕੇ ਸਰਕਾਰੀ ਸੋਗ ਐਲਾਨਿਆ ਗਿਆ ਹੈ ਅਤੇ ਸਾਰੇ ਦਫ਼ਤਰ ਤੇ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ।ਸੂਬਾ ਸਰਕਾਰ ਵੱਲੋਂ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ ਜੰਗੀ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਵਿੱਚ ਮੁੱਖ ਮੰਤਰੀ ਨੇ ਲੋੜੀਂਦਾ ਪ੍ਰਸ਼ਾਸਨਿਕ ਤੇ ਪੁਲੀਸ ਅਮਲਾ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ।ਅੰਮ੍ਰਿਤਸਰ ਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

https://www.facebook.com/ptcnewsonline/videos/569328820165962/

-PTCNews

Related Post