ਮੁੱਖ ਮੰਤਰੀ ਭਗਵੰਤ ਮਾਨ ਵੱਲੋਂ‘ਰਾਜ ਆਫ਼ਤ ਨਜਿੱਠਣ ਫੰਡ’ ਕਾਇਮ ਕਰਨ ਨੂੰ ਮਨਜ਼ੂਰੀ

By  Ravinder Singh July 16th 2022 05:16 PM -- Updated: July 16th 2022 05:17 PM

ਚੰਡੀਗੜ੍ਹ : ਕਿਸੇ ਵੀ ਅਣਕਿਆਸੀ ਕੁਦਰਤੀ ਆਫ਼ਤ ਮੌਕੇ ਰਾਹਤ ਕਾਰਜਾਂ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 'ਰਾਜ ਆਫ਼ਤ ਨਜਿੱਠਣ ਫੰਡ' (ਐਸਡੀਐਮਐਫ) ਕਾਇਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਐਸਡੀਐਮਐਫ ਦਾ ਗਠਨ ਆਫ਼ਤ ਪ੍ਰਬੰਧਨ ਐਕਟ-2005 ਦੀ ਧਾਰਾ 48-1 (ਸੀ) ਤਹਿਤ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ‘ਰਾਜ ਆਫ਼ਤ ਨਜਿੱਠਣ ਫੰਡ’ਕਾਇਮ ਕਰਨ ਨੂੰ ਮਨਜ਼ੂਰੀਉਨ੍ਹਾਂ ਕਿਹਾ ਕਿ ਇਸ ਫੰਡ ਦੇ ਬਣਨ ਨਾਲ ਸੂਬੇ ਵਿੱਚ ਕੁਦਰਤੀ ਆਫਤਾਂ ਨਾਲ ਨਜਿੱਠਣ ਦੇ ਕੰਮਾਂ ਨਾਲ ਸਬੰਧਤ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਕਦਮ ਸੂਬੇ ਨੂੰ ਕੁਦਰਤੀ ਆਫ਼ਤਾਂ ਨਾਲ ਨਿਪਟਣ ਵਿੱਚ ਮਦਦ ਕਰਨਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਇਨ੍ਹਾਂ ਫੰਡਾਂ ਦਾ ਗਠਨ 15ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਿਸ਼ਾਂ 'ਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2021 ਤੋਂ 2026 ਤੱਕ ਐਸਡੀਐਮਐਫ ਵਿੱਚ ਸੂਬੇ ਦਾ ਹਿੱਸਾ 25 ਫ਼ੀਸਦੀ ਹੋਵੇਗਾ ਜਦੋਂ ਕਿ ਕੇਂਦਰੀ ਹਿੱਸਾ 75 ਫ਼ੀਸਦੀ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਾਲ 2021 ਤੋਂ 2026 ਤੱਕ ਐਸਡੀਐਮਐਫ ਵਿੱਚ 729.60 ਕਰੋੜ ਰੁਪਏ ਦੀ ਕੁੱਲ ਰਾਸ਼ੀ ਦੀ ਵਿਵਸਥਾ ਹੋਵੋਗੀ ਅਤੇ ਇਹ ਰਾਸ਼ੀ ਕਿਸੇ ਵੀ ਕਿਸਮ ਦੀ ਕੁਦਰਤੀ ਆਫ਼ਤ ਲਈ ਸੂਬੇ ਦੀਆਂ ਤਿਆਰੀਆਂ ਨੂੰ ਹੋਰ ਪੁਖ਼ਤਾ ਕਰਨ ਵਿੱਚ ਸਹਾਈ ਸਿੱਧ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ‘ਰਾਜ ਆਫ਼ਤ ਨਜਿੱਠਣ ਫੰਡ’ਕਾਇਮ ਕਰਨ ਨੂੰ ਮਨਜ਼ੂਰੀਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਥਿਤੀ ਦੀ ਗੰਭੀਰਤਾ ਨੂੰ ਸੁਹਿਰਦਤਾ ਨਾਲ ਸਮਝ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਕਿਆਸੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਠੋਸ ਤਿਆਰੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦਿੰਦੀ ਹੈ ਅਤੇ ਇਸ ਨੇਕ ਕਾਰਜ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਇਹ ਵੀ ਪੜ੍ਹੋ : ਦਿੱਲੀ ਦੁੱਖ ਦੱਸਣ ਗਏ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਗੌਰਮਿੰਟ ਟੀਚਰਜ਼ ਯੂਨੀਅਨ ਨੇ ਕੀਤੀ ਸਖ਼ਤ ਨਿਖੇਧੀ

Related Post