ਮੁਹਾਲੀ ਵਿਖੇ ਦੁਸਹਿਰਾ ਸਮਾਗਮ 'ਚ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ਮੂਲੀਅਤ

By  Ravinder Singh October 5th 2022 05:11 PM

ਮੁਹਾਲੀ : ਅੱਜ ਮੋਹਾਲੀ ਦੇ ਫੇਜ਼-8 ਦੁਸਹਿਰਾ ਗਰਾਊਂਡ 'ਚ ਕਰਵਾਏ ਜਾ ਰਹੇ ਦੁਸਹਿਰਾ ਸਮਾਗਮ 'ਚ ਸ਼ਾਮਲ ਹੋਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ਾਮ 5 ਦੇ ਕਰੀਬ ਪੁੱਜ ਰਹੇ ਹਨ। ਇਸ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਮੁੱਖ ਮੰਤਰੀ ਪੰਜਾਬ ਦੇ ਦੁਸਹਿਰਾ ਸਮਾਗਮ 'ਚ ਸ਼ਾਮਲ ਹੋਣ ਕਾਰਨ ਮੁਹਾਲੀ ਪੁਲਿਸ ਤੇ ਪ੍ਰਸ਼ਾਸਨ ਦੇ ਕਈ ਵੱਡੇ ਅਧਿਕਾਰੀ ਵੀ ਸਮਾਗਮ ਵਾਲੀ ਜਗ੍ਹਾ ਉਤੇ ਪਹੁੰਚ ਚੁੱਕੇ ਹਨ।

ਦੁਸਹਿਰਾ ਗਰਾਊਂਡ ਦੇ ਨੇੜੇ ਪੁਲਿਸ ਵੱਲੋਂ ਸੁਰੱਖਿਆ ਵਿਵਸਥਾ ਸਖ਼ਤ ਕੀਤੀ ਗਈ ਹੈ। ਪੁਲਿਸ ਵੱਲੋਂ ਪੂਰੀ ਮੁਸਤੈਦੀ ਨਾਲ ਚੱਪੇ-ਚੱਪੇ ਉਤੇ ਨਿਗਰਾਨੀ ਰੱਖੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਹਿਲੀ ਵਾਰ ਦੁਸਹਿਰਾ ਦੇਖਣ ਲਈ ਮੋਹਾਲੀ ਆ ਰਹੇ ਹਨ। ਇਸ ਤੋਂ ਪਹਿਲਾਂ ਉਹ ਸੰਗਰੂਰ 'ਚ ਹੋਣ ਵਾਲੇ ਦੁਸਹਿਰੇ ਦੇ ਸਮਾਗਮ ਵਿਚ ਸ਼ਾਮਲ ਹੁੰਦੇ ਰਹੇ ਹਨ।

ਇਹ ਵੀ ਪੜ੍ਹੋ : ਮੰਗਾਂ ਨੂੰ ਲੈ ਕੇ ਚੈਂਬਰ ਆਫ਼ ਇੰਡਸਟਰੀਜ਼ ਪਟਿਆਲਾ ਦੇ ਵਫ਼ਦ ਨੇ SSP ਨਾਲ ਕੀਤੀ ਮੁਲਕਾਤ

ਸਥਾਨਕ ਪੁਲਿਸ ਅਧਿਕਾਰੀਆਂ ਨੇ ਮੇਲੇ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਸਥਾਨਕ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ ਤੇ ਘਟਨਾ ਵਾਲੀ ਥਾਂ 'ਤੇ ਸਖ਼ਤ ਚੌਕਸੀ ਸ਼ੁਰੂ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਮਾਨ ਦੇ ਦੁਸਹਿਰੇ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਕਾਰਨ ਮੁਹਾਲੀ ਪੁਲਿਸ ਤੇ ਪ੍ਰਸ਼ਾਸਨ ਦੇ ਕਈ ਉੱਚ ਅਧਿਕਾਰੀ ਵੀ ਉਥੇ ਪੁੱਜਣਗੇ।

-PTC News

 

Related Post